ਅੱਜ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਕਮੇਟੀ ਦੀ ਚੋਣ ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪ੍ਰਧਾਨ ਭੋਲਾ ਸਿੰਘ, ਜਨਰਲ ਸਕੱਤਰ ਰਜਿੰਦਰ ਸਿੰਘ, ਖਜ਼ਾਨਚੀ ਅਜੈਬ ਸਿੰਘ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਅਤੇ ਅਵਤਾਰ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ ਸੀਰਾ, ਰਣਜੀਤਾ ਸਿੰਘ, ਬਲਕਰਨ ਸਿੰਘ, ਪ੍ਰਚਾਰ ਸਕੱਤਰ ਦਰਸ਼ਨ ਸਿੰਘ ਮੂਲਾ, ਸੰਗਠਨ ਸਕੱਤਰ ਗੁਰਦੇਵ ਸਿੰਘ, ਸਕੱਤਰ ਗੁਰਸੇਵਕ ਸਿੰਘ ਸਰਬਸੰਮਤੀ ਨਾਲ ਚੁਣੇ ਗਏ।
ਇਸ ਮੌਕੇ ਜਗਸੀਰ ਸਿੰਘ ਜਵਾਹਰਕੇ ਅਤੇ ਭਾਨ ਸਿੰਘ ਬਰਨਾਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਰਬਨ ਅਸਟੇਟ ਦੇ ਨਾਮ ਤੇ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚੋਂ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਖੋਹਣ ਦਾ ਫੈਸਲਾ ਕਰ ਚੁੱਕੀ ਹੈ। ਉਨਾਂ ਕਿਹਾ ਮਾਨਸਾ ਜਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿੱਚ 212 ਏਕੜ ਜ਼ਮੀਨ ਅਰਬਨ ਅਸਟੇਟ ਦੇ ਨਾਮ ਤੇ ਕਿਸਾਨਾਂ ਤੋਂ ਰੁਕਰਾਇਰਮੈਂਟ ਕਰਨ ਜਾ ਰਹੀ ਹੈ ਜਥੇਬੰਦੀ ਉਸ ਦਾ ਡਟ ਕੇ ਵਿਰੋਧ ਕਰੇਗੀ। ਕਿਸਾਨ ਆਗੂਆਂ ਵੱਲੋਂ ਲੋਕਾਂ ਨੂੰ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਵਿਰੁੱਧ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਸੰਘਰਸ਼ ਦੇ ਜ਼ੋਰ ਤੇ ਹੀ ਕਿਸਾਨ ਆਪਣੀਆਂ ਜ਼ਮੀਨਾਂ ਬਚਾਅ ਸਕਦੇ ਹਨ।
ਇਸ ਮੌਕੇ ਕਿਸਾਨ ਆਗੂ ਜਗਰਾਜ ਸਿੰਘ ਮਾਨਸਾ, ਮਹਿੰਦਰ ਸਿੰਘ ਖੜ੍ਹਕ ਸਿੰਘ ਵਾਲਾ, ਲਾਭ ਸਿੰਘ ਖੋਖਰ, ਗੁਰਦੀਪ ਸਿੰਘ ਖੋਖਰ ਆਦਿ ਹਾਜ਼ਰ ਸਨ।