Punjab

ਮਜੀਠਾ ਹਲਕੇ ਤੋਂ ਵਿਧਾਇਕ ਗਨਵ ਮਜੀਠੀਆ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਜਿੱਤ ਪ੍ਰਾਪਤ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ – ਮਜੀਠਾ ਹਲਕੇ ਤੋਂ ਵਿਧਾਇਕ  ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਗਨੀਵ ਮਜੀਠੀਆ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਉੱਥੇ ਹੀ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪਰਕਰਮਾ ਕੀਤੀਆਂ ਅਤੇ ਲੰਗਰ ਘਰ ਦੇ ਵਿੱਚ ਜੂਠੇ ਬਰਤਨ ਸਾਫ ਕਰਨ ਦੀ ਸੇਵਾ ਕੀਤੀ ਗਈ ਗਨੀਵ ਮਜੀਠੀਆ ਨੇ ਮਜੀਠਾ ਹਲਕੇ ਚ ਪਹਿਲੀ ਵਾਰ ਚੋਣ ਲੜੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਮਜੀਠਾ ਹਲਕੇ ਵਿਚੋਂ ਅਕਾਲੀ ਦਲ ਵੱਲੋਂ ਉਮੀਦਵਾਰ ਵਜੋਂ ਉਤਾਰਿਆ ਗਿਆ ਸੀ ਅਤੇ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅਤੇ ਕਾਂਗਰਸ ਦੇ ਜੱਗਾ ਮਜੀਠੀਆ ਨੂੰ ਹਰਾ ਕੇ ਮਜੀਠਾ ਹਲਕੇ ਵਿਚ ਆਪਣਾ ਕਿਲਾ ਫਤਹਿ ਕੀਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਈਸਟ ਹਲਕੇ ਵਿਚ ਚੋਣ ਲੜਨ ਤੋਂ ਬਾਅਦ ਗਨੀਵ ਮਜੀਠੀਆ ਵਲੋਂ ਅੱਜ ਪਹਿਲੀ ਵਾਰ ਚੋਣ ਜਿੱਤੀ ਗਈ ਜਿਸਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਹਲਕੇ ਦਾ ਧੰਨਵਾਦੀ ਦੌਰਾ ਵੀ ਕੀਤਾ ਗਿਆ ਉਸ ਤੋਂ ਬਾਅਦ ਅੱਜ ਮਜੀਠੀਆ ਵਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਮਜੀਠਾ ਹਲਕੇ ਦੇ ਲੋਕਾਂ ਵੱਲੋਂ ਸਾਡੇ ਤੇ ਅਤੇ ਸਾਡੇ ਪਰਿਵਾਰ ਤੇ ਮਿਹਰ ਭਰਿਆ ਹੱਥ ਰੱਖਿਆ ਹੈ ਉਸ ਦਾ ਧੰਨਵਾਦ ਕਰਨ ਵਾਸਤੇ ਮੈਂ ਇੱਥੇ ਪਹੁੰਚੀ ਹਾਂ  ਉੱਥੇ ਹੀ ਗਨ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਬਾਰੇ ਪੁੱਛੇ ਗਏ ਸਵਾਲ ਤੋਂ ਕੰਨੀ ਕਤਰਾਉਂਦੇ ਹੋਏ ਨਜ਼ਰ ਆਏ ਉਥੇ ਹੀ ਗਰਮ ਮਜੀਠੀਆ ਹੁਣ ਵਿਧਾਨ ਸਭਾ ਵਿਚ ਜਾਣਗੇ ਅਤੇ ਬਿਕਰਮ ਸਿੰਘ ਮਜੀਠੀਆ ਦੀ ਕਮੀ ਉੱਥੇ ਪੂਰੀ ਕੀਤੀ ਜਾਵੇਗੀ ਇਸ ਮੌਕੇ ਐਸਜੀਪੀਸੀ ਮੈਂਬਰ ਭਗਵੰਤ ਸਿੰਘ ਸਿਆਲਕਾ ਹਰਮੰਦਿਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮੈਨੇਜਰ ਜਸਪਾਲ ਸਿੰਘ ਸਾਬਕਾ ਮੈਨੇਜਰ ਹਰਭਜਨ ਸਿੰਘ ਮੱਲ੍ਹੀ   ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ   ਰਣਧੀਰ ਸਿੰਘ ਨੇ ਸਿਰੋਪਾ ਮਾਡਲ  ਦੇ ਕੇ ਸਨਮਾਨਿਆ ਜਾਵੇਗਾ

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin