ਚੰਡੀਗੜ੍ਹ – ਪੰਜਾਬ ਸਰਕਾਰ ਨੇ ਡਰੱਗਜ਼ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧ ਵਿਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਨਸ਼ਿਆਂ ਦੇ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਤੋਂ ਟਵੀਟ ਕਰਕੇ ਕਿਹਾ ਹੈ ਕਿ ਬੱਕਰੇ ਦੀ ਮਾਂ ਕਦੋਂ ਤੱਕ ਖੈਰ ਮਨਾਊ, ਇਕ ਦਿਨ ਤਾਂ ਬਲੀ ਚੜਨਾ ਹੀ ਪੈਣਾ। ਅਕਾਲੀਆਂ ਨੇ ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ। ਡਰੱਗ ਕੇਸ ਵਿੱਚ ਮਜੀਠੀਆ ਤੇ ਆਖਰ ਪਰਚਾ ਦਰਜ ਹੋ ਹੀ ਗਿਆ।ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣਾ ਚਾਹੀਦੈ….