Punjab

ਮਜੀਠੀਆ ‘ਤੇ FIR ਤੋਂ ਬਾਅਦ ਬੋਲੇ ਸਿੱਧੂ

ਚੰਡੀਗੜ੍ਹ – ਡਰੱਗਜ਼ ਕੇਸ ‘ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ   ਖਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ‘ਚ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਤੋਂ ਬਾਅਦ ਇਕ ਤਿੰਨ ਟਵੀਟ ਕਰ ਕੇ ਜਿੱਥੇ ਬਿਕਰਮ ਸਿੰਘ ਮਜੀਠੀਆ ਨੂੰ ਲੰਮੇ ਹੱਥੀਂ ਲਿਆਂ ਹੈ, ਉੱਥੇ ਹੀ ਉਨ੍ਹਾਂ ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ  ) ‘ਤੇ ਵੀ ਨਿਸ਼ਾਨਾ ਵਿੰਨ੍ਹਿਆ ਹੈ।ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਚਲਾਏ ਜਾ ਰਹੇ ਭ੍ਰਿਸ਼ਟ ਸਿਸਟਮ ਖਿਲਾਫ਼ ਸਾਢੇ ਪੰਜ ਸਾਲ ਦੀ ਲੜਾਈ ਤੇ ਕੈਪਟਨ ਵੱਲੋਂ ਚਾਰ ਸਾਲ ਤਕ ਮਜੀਠੀਆ ਖਿਲਾਫ ED ਤੇ STF ਦੀ ਰਿਪੋਰਟ ‘ਤੇ ਕਾਰਵਾਈ ਨਾ ਕਰਨ ਵੱਲ ਇਹ ਪਹਿਲਾ ਕਦਮ ਹੈ। ਆਖ਼ਿਰਕਾਰ ਹੁਣ ਭਰੋਸੇੋਗ ਅਧਿਕਾਰੀਆਂ ਦੇ ਹੱਥ ‘ਚ ਪਾਵਰ ਆਉਣ ‘ਤੇ ਇਹ ਪਹਿਲੀ ਕਾਰਵਾਈ ਹੋਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਡਰੱਗ ਸਮੱਗਲਿੰਗ ਦੇ ਮੁੱਖ ਮੁਲਜ਼ਮ ਖਿਲਾਫ਼ ਫਰਵਰੀ 2018 ਦੀ ਐੱਸਟੀਐੱਫ ਦੀ ਰਿਪੋਰਟ ਦੇ ਆਧਾਰ ‘ਤੇ ਕੇਸ ਦਰਜ ਕੀਤਾ ਹੈ। ਮੈਂ ਪਿਛਲੇ ਚਾਰ ਸਾਲ ਤੋਂ ਇਸ ਦੀ ਮੰਗ ਕਰ ਰਿਹਾ ਸੀ। ਇਹ ਉਨ੍ਹਾਂ ਸਾਰੇ ਤਾਕਤਵਰਾਂ ਦੇ ਮੂੰਹ ‘ਤੇ ਚਪੇੜ ਹੈ ਜਿਹੜੇ ਪੰਜਾਬ ਦੀ ਆਤਮਾ ਦੇ ਮੁੱਦੇ ‘ਤੇ ਸਾਲਾਂ ਤੋਂ ਸੁੱਤੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਤਕ ਡਰੱਗ ਮਾਫੀਆ ਦੇ ਮੁੱਖ ਮੁਲਜ਼ਮ ਨੂੰ ਮਿਸਾਲੀ ਸਜ਼ਾ ਨਾ ਮਿਲੇ ਉਦੋਂ ਤਕ ਇਨਸਾਫ਼ ਨਹੀਂ ਮਿਲੇਗਾ। ਸਿੱਧੂ ਨੇ ਕਿਹਾ ਕਿ ਇਹ ਤਾਂ ਬੱਸ ਇਕ ਪਹਿਲਾ ਕਦਮ ਹੈ, ਲੜਾਈ ਉਦੋਂ ਤਕ ਜਾਰੀ ਰੱਖਾਂਗੇ ਜਦੋਂ ਤਕ ਸਜ਼ਾ ਨਹੀਂ ਦਿੱਤੀ ਜਾਂਦੀ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਇਮਾਨਦਾਰ ਤੇ ਧਰਮੀ ਲੋਕਾਂ ਨੂੰ ਚੁਣਨਾ ਚਾਹੀਦੈ ਤੇ ਨਸ਼ਾ ਸਮੱਗਲਰਾਂ ਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।ਕਾਬਿਲੇਗ਼ੌਰ ਹੈ ਕਿ ਦੇਰ ਰਾਤ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਹੀ ਕੇਸ ਦਰਜ ਕਰ ਲਿਆ ਸੀ। ਨਵਜੋਤ ਸਿੱਧੂ ਡਰੱਗ ਸਮੱਗਲਿੰਗ ਨੂੰ ਲੈ ਕੇ ਪਿਛਲੇ ਕਈ ਸਾਲਾਂ ਤੋਂ ਅਕਾਲੀ ਦਲ, ਖਾਸਤੌਰ ‘ਤੇ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨੇ ‘ਤੇ ਲੈ ਰਹੇ ਹਨ। ਦੋਵਾਂ ਆਗੂਆਂ ਵਿਚਕਾਰ ਵਿਧਾਨ ਸਬਾ ‘ਚ ਵੀ ਕਈ ਵਾਰ ਜ਼ਬਰਦਸਤ ਬਹਿਸ ਹੋ ਚੁੱਕੀ ਹੈ। ਦੋਵੇਂ ਆਗੂ ਜਨਤਕ ਤੌਰ ‘ਤੇ ਵੀ ਇਕ-ਦੂਸਰੇ ‘ਤੇ ਵਾਰ ਕਰਨ ਤੋਂ ਪਿੱਛੇ ਨਹੀਂ ਹਟਦੇ।

Related posts

ਹਰਿਆਣਾ ਦੇ ਸਿੱਖ ਵਿਦਿਆਰਥੀਆਂ ਹੁਣ ਕਿਰਪਾਨ ਪਾ ਕੇ ਪ੍ਰੀਖਿਆ ਦੇ ਸਕਣਗੇ

admin

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

admin

ਪੰਜਾਬ ਦੇ ਕਿਸਾਨ ਭਾਰਤ ਦੇ ਵਿੱਚ ਸਭ ਤੋਂ ਵੱਧ ਕਰਜ਼ਾਈ

admin