Punjab

ਮਜੀਠੀਆ ਨੂੰ ਰਾਹਤ ਨਾ ਮਿਲੀ ਅਗਲੀ ਸੁਣਵਾਈ 13 ਅਗਸਤ ਨੂੰ !

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ।

ਮੋਹਾਲੀ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ‘ਚ ਅੱਜ ਦੁਬਾਰਾ ਮੋਹਾਲੀ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਦੋਹਾਂ ਧਿਰਾਂ ਦੇ ਵਿਚਾਲੇ ਬਹਿਸ ਹੋਈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵੱਚੋਂ ਅੱਜ ਵੀ ਕੋਈ ਰਾਹਤ ਨਹੀ ਮਿਲ ਸਕੀ। ਇਸ ਮੌਕੇ ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਵੱਲੋਂ ਆਪੋ-ਆਪਣੇ ਦਾਅਵੇ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ 13 ਅਗਸਤ ’ਤੇ ਪਾ ਦਿੱਤੀ ਗਈ ਜਦਕਿ ਉਨ੍ਹਾਂ ਦੀ ਬੈਰਕ ਬਦਲਣ ਦੀ ਮੰਗ ਉੱਤੇ ਸੁਣਵਾਈ 21 ਅਗਸਤ ’ਤੇ ਪੈ ਗਈ ਹੈ।

ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਿਾੲਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ।

Related posts

HAPPY DIWALI !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin