Punjab

ਮਜੀਠੀਆ ਹੁਣ ਸਿੱਧੂ ਨੂੰ ਸਿੱਧਾ-ਸਿੱਧਾ ਟੱਕਰੂ

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਮਜੀਠੀਆ ਹਲਕਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਮਜੀਠੀਆ ਹੁਣ ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨਗੇ। ਸੋਮਵਾਰ ਨੂੰ ਹੀ ਉਨ੍ਹਾਂ ਦੀ ਪਤਨੀ ਗੁਣੀਵ ਕੌਰ ਨੇ ਮਜੀਠਾ ਹਲਕੇ ਤੋਂ ਚੋਣ ਲੜਨ ਲਈ ਨਾਮਜ਼ਦਗੀ ਦਾਖ਼ਲ ਕੀਤੀ ਸੀ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ।

ਇਸ ਦੇ ਜਵਾਬ ਵਿੱਚ ਮਜੀਠੀਆ ਨੇ ਐਤਵਾਰ ਨੂੰ ਕਿਹਾ ਸੀ ਕਿ ਸਿੱਧੂ ਦੀ ਇਹ ਇੱਛਾ ਵੀ ਪੂਰੀ ਹੋ ਜਾਵੇਗੀ। ਇਸ ਤੋਂ ਬਾਅਦ ਸੋਮਵਾਰ ਨੂੰ ਮਜੀਠੀਆ ਦੀ ਪਤਨੀ ਗੁਣੀਵ ਕੌਰ ਨੇ ਨਾਮਜ਼ਦਗੀ ਦਾਖਲ ਕੀਤੀ।

2009 ਤੋਂ ਮਜੀਠਾ ਹਲਕੇ ਤੋਂ ਅਕਾਲੀ ਉਮੀਦਵਾਰ ਅਤੇ ਵਿਧਾਇਕ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉੱਥੇ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਸਾਹਮਣੇ ਹਨ।

Related posts

ਦੀਪ ਸਿੱਧੂ ਨੇ ਕੱਸਿਆ ਕਿਸਾਨ ਜਥੇਬੰਦੀਆਂ ‘ਤੇ ਤਨਜ਼, ਫੇਸਬੁੱਕ ‘ਤੇ ਲਿਖਿਆ

Bunty

ਅਸ਼ਵਨੀ ਸ਼ਰਮਾ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

admin

ਨਵੰਬਰ/ਦਸੰਬਰ ਵਿਧਾਨਸਭਾ ਚੋਣਾਂ ਲਈ ਪੰਜਾਬ ‘ਚ ਛਿੜੇਗੀ ‘ਮਹਾਂਭਾਰਤ’!

admin