Punjab

ਮਨਪ੍ਰਰੀਤ ਬਾਦਲ ਖ਼ਿਲਾਫ਼ ਮੁਲਾਜ਼ਮਾਂ ਨੇ ਪ੍ਰਗਟਾਇਆ ਰੋਸ

ਬਠਿੰਡਾ – ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਦੀ ਮੰਗਾਂ ਦੇ ਰਸਤੇ ਵਿਚ ਰੁਕਾਵਟ ਬਣ ਰਹੇ ਵਿੱਤ ਮੰਤਰੀ ਮਨਪ੍ਰਰੀਤ ਬਾਦਲ ਖਿਲਾਫ਼ ਬਠਿੰਡਾ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਭਾਈ ਘਨੱ੍ਹਈਆ ਚੌੰਕ ਵਿਖੇ ਬਠਿੰਡਾ-ਅੰਮਿ੍ਤਸਰ ਤੇ ਬਠਿੰਡਾ-ਮਲੋਟ ਤੇ ਸ੍ਰੀ ਮੁਕਤਸਰ ਸੜਕ ਨੂੰ ਮੁਕੰਮਲ ਜਾਮ ਕੀਤਾ ਗਿਆ। ਗੁੱਸੇ ਵਿਚ ਆਏ ਮੁਲਾਜ਼ਮਾਂ ਨੇ ਵਿੰਤ ਮੰਤਰੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਾਮ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਪ੍ਰਸ਼ਾਸਨ ਨੇ ਉਕਤ ਸ਼ਹਿਰਾਂ ਨੂੰ ਜਾਣ ਵਾਲੇ ਟਰੈਿਫ਼ਕ ਨੂੰ ਹੋਰ ਰਾਸਤੇ ਤਬਦੀਲ ਕੀਤਾ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਸਤੀਸ਼ ਰਾਣਾ, ਜਗਦੀਸ਼ ਚਾਹਲ, ਅਵਿਨਾਸ਼ ਚੰਦਰ, ਮੇਘ ਸਿੰਘ ਸਿੱਧੂ, ਬਾਜ ਸਿੰਘ ਖਹਿਰਾ, ਰਵਿੰਦਰ ਲੂਥਰਾ, ਸੁਰਿੰਦਰ ਰਾਮ ਕੁੱਸਾ, ਸੁਖਵਿੰਦਰ ਸਿੰਘ ਿਢੱਲੋਂ ਆਦਿ ਨੇ ਆਖਿਆ ਭਾਵੇਂ ਪੰਜਾਬ ਸਰਕਾਰ ਨੇ ਸੰਘਰਸ਼ ਦੇ ਦਬਾਅ ਕਰਕੇ 11 ਫ਼ੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ ਪਰ ਪੰਜਾਬ ਸਰਕਾਰ ਦੁਆਰਾ ਸਾਂਝੇ ਫਰੰਟ ਦੀ ਮੰਗ ਅਨੁਸਾਰ ਤਨਖਾਹ ਕਮਿਸ਼ਨ ਵਿਚ ਮੁਲਾਜ਼ਮ ਤੇ ਪੈਨਸ਼ਨਰਜ਼ ਪੱਖੀ ਸੋਧਾਂ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਉਨਾਂ੍ਹ ਆਖਿਆ ਕਿ ਸਾਂਝੇ ਸੰਘਰਸ਼ ਦੀ ਬਦੌਲਤ ਭਾਵੇਂ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਧਾਨ ਸਭਾ ਵਿਚ ਕਾਨੂੰਨ ਪਾਸ ਕੀਤਾ ਹੈ, ਪਰ ਇਸ ਕਾਨੂੰਨ ਵਿਚ ਬਹੁਤ ਸਾਰੀਆਂ ਅਜਿਹੀਆਂ ਸ਼ਰਤਾਂ ਥੋਪ ਦਿੱਤੀਆਂ ਗਈਆਂ ਹਨ ਜਿਸ ਕਾਰਨ ਬਹੁਤ ਥੋੜੇ ਮੁਲਾਜ਼ਮ ਹੀ ਪੱਕੇ ਹੋ ਸਕਣਗੇ। ਇਸੇ ਤਰ੍ਹਾਂ ਮਾਣ ਭੱਤਾ ਵਰਕਰਾਂ ਨੂੰ ਨਿਗੂਣਾ ਮਾਣ-ਭੱਤਾ ਦੇ ਕੇ ਸਰਕਾਰ ਆਪਣੇ ਬਣਾਏ ਗਏ ਘੱਟੋ-ਘੱਟ ਉਜਰਤਾਂ ਕਾਨੂੰਨ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ। ਸਾਂਝੇ ਫਰੰਟ ਦੇ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਤਨਖਾਹ ਕਮਿਸ਼ਨ ਵਿਚ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ 2.72 ਦਾ ਗੁਣਾਂਕ ਲਾਗੂ ਕਰਵਾਉਣ, ਹਰ ਤਰਾਂ ਦੇ ਬਕਾਏ ਯਕਮੁਸ਼ਤ ਜਾਰੀ ਕਰਵਾਉਣ, ਕੱਟੇ ਗਏ ਭੱਤੇ ਮੁੜ ਬਹਾਲ ਕਰਵਾਉਣ, ਅਨ-ਰਿਵਾਇਜ਼ਡ ਅਤੇ ਪਾਰਸ਼ਲੀ ਰਿਵਾਇਜ਼ਡ ਕੈਟਾਗਰੀਆਂ ਦੀ ਸਾਲ 2011 ਤੋਂ ਤੋੜੀ ਗਈ ਤਨਖਾਹ ਪੈਰਿਟੀ ਬਹਾਲ ਕਰਵਾਉਣ, 01 ਜਨਵਰੀ 2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਬਾਕੀ ਮੁਲਾਜ਼ਮਾਂ ਦੀ ਤਰਜ਼ ‘ਤੇ ਲਾਭ ਦਿਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਹਰ ਤਰਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਸਾਂਝੇ ਫਰੰਟ ਵੱਲੋਂ ਐਲਾਨ ਕੀਤਾ ਗਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 25 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ 28 ਨਵੰਬਰ ਨੂੰ ਵਿੱਤ ਮੰਤਰੀ ਮਨਪ੍ਰਰੀਤ ਬਾਦਲ ਦੇ ਵਿਧਾਨ ਸਭਾ ਹਲਕਿਆਂ ਵਿਚ ਝੰਡਾ ਮਾਰਚ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ 2017 ਦੀਆਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕੀਤੇ ਜਾਣ ਅਤੇ ਸਰਕਾਰ ਦੁਆਰਾ ਕੀਤੇ ਦਾਅਵਿਆਂ ਦੀ ਪੋਲ ਖੋਲ੍ਹੀ ਜਾਵੇਗੀ। ਇਸ ਮੌਕੇ ਮੁਲਾਜ਼ਮ ਆਗੂਆਂ ਕੁਲਦੀਪ ਖੰਨਾ, ਰਣਜੀਤ ਰਾਣਵਾਂ, ਕੁਲਬੀਰ ਮੋਗਾ, ਦਰਸ਼ਨ ਬੇਲੂਮਾਜਰਾ, ਧਨਵੰਤ ਭੱਠਲ, ਹਰਦੀਪ ਟੋਡਰਪੁਰ, ਬਲਦੇਵ ਮੰਡਾਲੀ, ਸੁਖਵਿੰਦਰ ਚਾਹਲ, ਵਿਕਰਮਦੇਵ ਸਿੰਘ, ਸੁਰਿੰਦਰ ਪੁਆਰੀ, ਰਵਿੰਦਰ ਕੰਬੋਜ, ਗੀਤਾ ਹੰਸ, ਦਿਗਵਿਜੈਪਾਲ ਸ਼ਰਮਾਂ, ਬੋਬਿੰਦਰ ਸਿੰਘ, ਪਰਮਜੀਤ ਕੌਰ ਮਾਨ, ਅਮਰਜੀਤ ਕੌਰ, ਬਿਮਲਾ ਦੇਵੀ, ਦੇਵ ਸਿੰਘ ਖਹਿਰਾ, ਲੱਖਾ ਸਿੰਘ ਮਾਨਸਾ ਆਦਿ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

Related posts

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ਖਿਲਾਫ ਦੋਸ਼ਾਂ ਦੇ ਸਾਰੇ ਸਬੂਤ ਸੰਗਤ ਸ੍ਹਾਮਣੇ ਰੱਖਾਂਗਾ – ਗਿਆਨੀ ਰਘਬੀਰ ਸਿੰਘ

admin

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਬਦਨਾਮੀ ਕੀਤੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

admin

ਲਾਅ ਦੇ ਵਿਦਿਆਰਥੀਆਂ ਵਲੋਂ ਸਿਖਲਾਈ ਪ੍ਰੋਗਰਾਮ ਦੇ ਹਿੱਸੇ ਵਜੋਂ ਪੁਲਿਸ ਸਟੇਸ਼ਨ ਦਾ ਦੌਰਾ

admin