ਨਵੀਂ ਦਿੱਲੀ – ਮਣੀਪੁਰ ਦੇ ਚੁਰਾਚਾਂਦਪੁਰ ਜ਼ਿਲ੍ਹੇ ਵਿਚ ਸ਼ਨਵੀਰ ਨੂੰ ਆਈਈਡੀ ਵਿਸਫੋਟਕਾਂ ਤੇ ਗੋਲੀਆਂ ਨਾਲ ਹੋਏ ਹਮਲੇ ਵਿਚ ਅਸਾਮ ਰਾਈਫਲਜ਼ ਦਾ ਇਕ ਕਮਾਂਡਿੰਗ ਅਫਸਰ, ਉਸ ਦੀ ਪਤਨੀ ਅਤੇ ਪੁੱਤਰ ਅਤੇ ਫੋਰਸ ਦੇ ਚਾਰ ਜਵਾਨ ਮਾਰੇ ਗਏ ਸਨ। ਅਸਾਮ ਰਾਈਫਲਜ਼ ਦੀ ਖੁਗਾ ਬਟਾਲੀਅਨ ਦੇ ਕਮਾਂਡਿੰਗ ਅਫਸਰ (ਸੀਓ) ਕਰਨਲ ਬਿਪਲਬ ਤ੍ਰਿਪਾਠੀ, ਉਨ੍ਹਾਂ ਦਾ ਪਰਿਵਾਰ ਅਤੇ ਹੋਰ ਲੋਕ ਸ਼ਨੀਵਾਰ ਸਵੇਰੇ ਹੋਏ ਹਮਲੇ ਵਿੱਚ ਮਾਰੇ ਗਏ ਸਨ। ਇਸ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੀਐੱਮ ਮੋਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਮਣੀਪੁਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਇਕ ਵਾਰ ਫਿਰ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੇਸ਼ ਦੀ ਰੱਖਿਆ ਕਰਨ ‘ਚ ਅਸਮਰੱਥ ਹੈ। ਸ਼ਹੀਦਾਂ ਪ੍ਰਤੀ ਮੇਰੀ ਹਮਦਰਦੀ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਹੈ। ਕੌਮ ਤੁਹਾਡੀ ਕੁਰਬਾਨੀ ਨੂੰ ਯਾਦ ਰੱਖੇਗੀ।’ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਕੋਲ ਚੀਨ ਨੂੰ ਲੈ ਕੇ ਕੋਈ ਰਣਨੀਤੀ ਨਹੀਂ ਹੈ ਤੇ ਉਹ ਝੂਠ ‘ਤੇ ਬੋਲ ਰਹੀ ਹੈ। ਉਨ੍ਹਾਂ ਨੇ ਇਕ ਖਬਰ ਦਾ ਵੀ ਹਵਾਲਾ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਚੀਨ ਨਾਲ ਸਰਹੱਦੀ ਮੁੱਦੇ ‘ਤੇ ਵਿਦੇਸ਼ ਮੰਤਰਾਲੇ ਅਤੇ ਚੀਫ ਆਫ ਡਿਫੈਂਸ ਸਟਾਫ ਦੇ ਵੱਖ-ਵੱਖ ਰੁਖ ਹਨ।