India

ਮਨੀਪੁਰ ’ਚ ਸਥਿਤੀ ਤਣਾਅਪੂਰਨ ਪਰ ਕਾਬੂ ਹੇਠ : ਪੁਲਿਸ

ਇੰਫਾਲ – ਮਨੀਪੁਰ ਵਿੱਚ ਇਕ ਦਿਨ ਪਹਿਲਾਂ ਰਾਜ ਭਵਨ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਵਿਦਿਆਰਥੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪ ਹੋਣ ਤੋਂ ਬਾਅਦ ਅੱਜ ਇੱਥੇ ਸਥਿਤੀ ਤਣਾਅਪੂਰਨ ਪਰ ਕੰਟਰੋਲ ਹੇਠ ਰਹੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਸੇ ਦੌਰਾਨ ਇਨਰ ਮਨੀਪੁਰ ਦੇ ਸੰਸਦ ਮੈਂਬਰ ਏ ਬਿਮੋਲ ਅਕੋਈਜਾਮ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮਨੀਪੁਰ ਵਿੱਚ ਹੋ ਰਹੀ ਬੇਮਿਸਾਲ ਹਿੰਸਾ ਦੇ ਸੰਕਟ ’ਤੇ ਦੁੱਖ ਜ਼ਾਹਿਰ ਕੀਤਾ ਅਤੇ ਸ਼ਾਂਤੀ ਕਾਇਮ ਕਰਨ ਲਈ ਲੋੜੀਂਦੇ ਕਦਮ ਉਠਾਉਣ ਦੀ ਅਪੀਲ ਕੀਤੀ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਨੀਪੁਰ ਦੀ ਰਾਜਧਾਨੀ ਵਿੱਚ ਮੰਗਲਵਾਰ ਦੁਪਹਿਰ ਨੂੰ ਲਗਾਇਆ ਗਿਆ ਕਰਫਿਊ ਅੱਜ ਸਵੇਰੇ ਵੀ ਜਾਰੀ ਰਿਹਾ, ਜਦਕਿ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਮੰਦਭਾਗੀ ਘਟਨਾ ਤੋਂ ਬਚਣ ਲਈ ਪੁਲਿਸ ਮੁਲਾਜ਼ਮ ਲਗਾਤਾਰ ਗਸ਼ਤ ਕਰ ਰਹੇ ਹਨ। ਉਨ੍ਹਾਂ ਕਿਹਾ, ‘‘ਸਥਿਤੀ ਤਣਾਅਪੂਰਨ ਪਰ ਕੰਟਰੋਲ ਹੇਠ ਹੈ।’’ ਇਕ ਵਿਦਿਆਰਥੀ ਜਥੇਬੰਦੀ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕੱਲ੍ਹ ਹੋਈ ਝੜਪ ਵਿੱਚ 55 ਤੋਂ ਵੱਧ ਵਿਦਿਆਰਥੀ ਜ਼ਖ਼ਮੀ ਹੋਏ ਸਨ।

Related posts

ਭਾਰਤ-ਆਸਟ੍ਰੀਆ ਵਲੋਂ ਵਪਾਰ, ਨਿਵੇਸ਼ ਅਤੇ ਹਰੀ ਤਕਨਾਲੋਜੀ ‘ਚ ਸਹਿਯੋਗ ਵਧਾਉਣ ‘ਤੇ ਜ਼ੋਰ

admin

ਆਰ. ਵੈਸ਼ਾਲੀ ਨੇ FIDE ਮਹਿਲਾ ਕੈਂਡੀਡੇਟਸ ਚੈਂਪੀਅਨ ਬਣਕੇ ਨਵਾਂ ਇਤਿਹਾਸ ਰਚਿਆ

admin

ਭਾਰਤ ਵਿੱਚ ਮਨੀ ਲਾਂਡਰਿੰਗ ਤੇ ਵਿੱਤੀ ਅਪਰਾਧਾਂ ਵਿਰੁੱਧ ਕਾਰਵਾਈ ਲਈ ਸਮਝੌਤਾ ਸਹੀਬੰਦ

admin