India

ਮਨੀਪੁਰ ਦੇ ਜਿਰੀਬਾਮ ਪੁੱਜ ਕੇ ਰਾਹੁਲ ਗਾਂਧੀ ਨੇ ਰਾਹਤ ਕੈਂਪਾਂ ’ਚ ਰਹਿ ਰਹੇ ਲੋਕਾਂ ਨਾਲ ਕੀਤੀ ਮੁਲਾਕਾਤ

ਇੰਫਾਲ – ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਇਕ ਰਾਹਤ ਕੈਂਪ ਦਾ ਦੌਰਾ ਕੀਤਾ। ਕਾਂਗਰਸ ਦੇ ਇਕ ਆਗੂ ਨੇ ਦੱਸਿਆ ਕਿ ਰਾਹੁਲ ਜਿਰੀਬਾਮ ਹਾਇਰ ਸੈਕੰਡਰੀ ਸਕੂਲ ਵਿੱਚ ਬਣਾਏ ਰਾਹਤ ਕੈਂਪ ਵਿੱਚ ਪਹੁੰਚੇ ਅਤੇ ਉਸ ਵਿੱਚ ਰਹਿ ਰਹੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ, ‘‘ਜਿਰੀਬਾਮ ਰਾਹਤ ਕੈਂਪ ਵਿੱਚ ਰਾਹੁਲ ਨੇ ਅੰਦਰੂਨੀ ਤੌਰ ’ਤੇ ਵਿਸਥਾਪਿਤ ਲੋਕਾਂ ਨਾਲ ਗੱਲਬਾਤ ਕੀਤੀ।’’ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ, ਰਾਹੁਲ ਨੇ ਅਸਾਮ ਵਿੱਚ ਇਕ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਉਸ ਤੋਂ ਬਾਅਦ ਉਹ ਸੜਕੀ ਮਾਰਗ ਰਾਹੀਂ ਜਿਰੀਬਾਮ ਪਹੁੰਚੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅਸਾਮ ਦੇ ਸਿਲਚਰ ਵਿੱਚ ਪੈਂਦੇ ਕੁੰਭੀਗ੍ਰਾਮ ਹਵਾਈ ਅੱਡੇ ’ਤੇ ਪਹੁੰਚੇ। ਹਵਾਈ ਅੱਡੇ ’ਤੇ ਅਸਾਮ ਕਾਂਗਰਸ ਦੇ ਪ੍ਰਧਾਨ ਭੂਪੇਨ ਬੋਰਾ ਅਤੇ ਸੂਬੇ ਤੇ ਜ਼ਿਲ੍ਹੇ ਦੇ ਹੋਰ ਸੀਨੀਅਰ ਪਾਰਟੀ ਆਗੂਆਂ ਨੇ ਰਾਹੁਲ ਦਾ ਸਵਾਗਤ ਕੀਤਾ। ਬੋਰਾ ਨੇ ਰਾਹੁਲ ਨੂੰ ਇਕ ਮੰਗ ਪੱਤਰ ਸੌਂਪਦੇ ਹੋਏ ਉਨ੍ਹਾਂ ਨੂੰ ਸੂਬੇ ਵਿੱਚ ਆਏ ਤਬਾਹਕੁਨ ਹੜ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਮੂਹਰੇ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਨੂੰ ਲੋੜੀਂਦੀ ਰਾਹਤ ਅਤੇ ਹੜ੍ਹਾਂ ਕਾਰਨ ਹੋਏ ਗੰਭੀਰ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ। ਬੋਰਾ ਨੇ ਕਿਹਾ, ‘‘ਸਾਡੇ ਦਰਦ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਅਸੀਂ ਤੁਹਾਡੇ ਧੰਨਵਾਦੀ ਹੋਵਾਂਗੇ।’’

Related posts

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin

ਭਾਰਤ ਮਾਰੀਸ਼ਸ ਵਿੱਚ ਨਵੀਂ ਸੰਸਦ ਇਮਾਰਤ ਬਣਾਉਣ ਵਿੱਚ ਸਹਿਯੋਗ ਕਰੇਗਾ !

admin

ਅਮਰੀਕਾ ਦੇ ਮੰਦਰ ਵਿੱਚ ਇਤਰਾਜ਼ਯੋਗ ਨਾਅਰੇ ਲਿਖੇ ਜਾਣ ਕਾਰਣ ਹਿੰਦੂ ਭਾਈਚਾਰੇ ‘ਚ ਡਰ ਅਤੇ ਚਿੰਤਾ !

admin