Punjab

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਇਕ ਗ੍ਰਿਫ਼ਤਾਰ

ਕੋਟ ਈਸੇ ਖਾਂ – ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਨੌਜਵਾਨ ਦੀ ਸ਼ੁੱਕਰਵਾਰ ਸਵੇਰ ਸਮੇਂ ਮਨੀਲਾ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੂੰ ਬਚਾਉਣ ਸਮੇਂ ਇਕ ਫਿਲੀਪੀਨ ਨਾਗਰਿਕ ਨੂੰ ਵੀ ਹਮਲਾਵਰਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਪਰਮਿੰਦਰ ਸਿੰਘ ਪੁੱਤਰ ਬੋਹੜ ਸਿੰਘ ਬੀਤੇ ਕਰੀਬ 15 ਵਰ੍ਹਿਆਂ ਤੋਂ ਪਲੰਗੀ ਬਿਕਲ, ਮਨੀਲਾ ਫਿਲਪਾਈਨ ‘ਚ ਆਪਣਾ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ। ਪਰਿਵਾਰ ਮੁਤਾਬਕ ਸਵੇਰ ਸਮੇਂ ਉਸ ਨੂੰ ਤਿੰਨ ਵਿਅਕਤੀ ਘਰੋਂ ਗੱਡੀ ‘ਚ ਬਿਠਾ ਕੇ ਲੈ ਗਏ ਤੇ ਰਸਤੇ ‘ਚ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਦੋ ਫਿਲਪਾਈਨ ਲੋਕਾਂ ਨੇ ਪਰਮਿੰਦਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਚੋਂ ਵੀ ਇਕ ਨੂੰ ਗੋਲੀ ਮਾਰ ਕੇ ਹਮਲਾਵਰਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਜਦਕਿ ਦੂਜਾ ਸਖ਼ਤ ਜ਼ਖ਼ਮੀ ਹੋ ਗਿਆ। ਮ੍ਰਿਤਕ ਪਰਮਿੰਦਰ ਸਿੰਘ ਆਪਣੇ ਪਿੱਛੇ ਫਿਲਪੀਨ ਪਤਨੀ ਤੇ 3 ਬੱਚੇ ਛੱਡ ਗਿਆ। ਨਜ਼ਦੀਕੀ ਰਿਸ਼ਤੇਦਾਰ ਅਨੁਸਾਰ ਪੁਲਿਸ ਨੇ ਸੀਸੀਟੀਵੀ ਫੁਟੇਜ ਤੇ ਹੋਰਨਾਂ ਸਬੂਤਾਂ ਦੇ ਆਧਾਰ ‘ਤੇ ਇਕ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin