Punjab

ਮਨੋਰੋਗ ਅਤੇ ਕੈਰੀਅਰ ਚੋਣ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਏ ਗਏ ਲੈਕਚਰ ਮੌਕੇ ਨਿਸ਼ਾ ਨੰਦਾ, ਸ੍ਰੀਮਤੀ ਰਵਿੰਦਰ ਕੌਰ, ਡਾ. ਮਨਜੀਤਪਾਲ ਕੌਰ ਮਦਾਨ ਤੇ ਹੋਰ ਸਖ਼ਸੀਅਤਾਂ।

ਅੰਮ੍ਰਿਤਸਰ – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ (ਦੱਖਣੀ) ਦੇ ਸਹਿਯੋਗ ਨਾਲ ਰੋਟਰੈਕਟ ਕਲੱਬ ਵੱਲੋਂ ਮਨੋਰੋਗ ਅਤੇ ਕੈਰੀਅਰ ਚੋਣ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ’ਚ ਨਿਸ਼ਾ ਨੰਦਾ (ਕਲੀਨਿਕਲ ਸਾਈਕੋਲੋਜਿਸਟ ਅਤੇ ਨਿਯੋਰੋ ਸਾਈਕੇਟਰਿਸਟ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਨੇ ਰੋਟਰੈਕਟ ਕਲੱਬ ਕੋਆਡੀਨੇਟਰ ਸ੍ਰੀਮਤੀ ਰਵਿੰਦਰ ਕੌਰ ਨਾਲ ਮਿਲ ਕੇ ਆਏ ਹੋਏ ਮਹਿਮਾਨਾਂ ਨੂੰ ਪੌਦਾ ਭੇਂਟ ਕਰਕੇ ਕੀਤਾ ਗਿਆ। ਇਸ ਮੌਕੇ ਨਿਸ਼ਾ ਨੰਦਾ ਨੇ ਵਿਦਿਆਰਥੀਆਂ ਨੂੰ ਮਨੋਰੋਗਾਂ ਸਬੰਧੀ ਵੱਡਮੁੱਲੀ ਜਾਣਕਾਰੀ ਦਿੰਦਿਆਂ ਕੈਰੀਅਰ ਚੋਣ ਬਾਰੇ ਸੁਚੇਤ ਹੋ ਕੇ ਵਿਚਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਪ੍ਰਤੀ ਸਕਾਰਾਤਮਕ ਦ੍ਰਿਸ਼ਟੀਕੋਣ ਰੱਖਣ ਪ੍ਰਤੀ ਜਾਣਕਾਰੀ ਪ੍ਰਦਾਨ ਕੀਤੀ।

ਇਸ ਮੌਕੇ ਕਾਲਜ ਵਿਖੇ ਰੋਟਰੀ ਕਲੱਬ (ਦੱਖਣੀ) ਦੇ ਪਾਸਟ ਡਿਸਟ੍ਰਿਕਟ ਗਵਰਨਰ ਸੀ. ਏ. ਦਵਿੰਦਰ ਸਿੰਘ, ਰੋਟਰੀਅਨ ਡਾ. ਜੀ. ਐਸ. ਮਦਾਨ, ਡਾ. ਮਨਜੀਤਪਾਲ ਕੌਰ ਮਦਾਨ, ਰੋਟਰੀਅਨ ਗੁਰਮੀਤ ਸਿੰਘ ਹੀਰਾ, ਰੋਟਰੀ ਕਲੱਬ ਅੰਮ੍ਰਿਤਸਰ ਦੱਖਣੀ ਦੇ ਪ੍ਰਧਾਨ ਰਜਿੰਦਰ ਸਿੰਘ, ਰੋਟਰੀਅਨ ਇੰਜੀਨੀਅਰ ਆਰ. ਐਸ. ਖੇੜਾ, ਰੋਟਰੈਕਟਰ ਨਵਦੀਪ ਕੌਰ, ਰੋਟਰੈਕਟ ਕਲੱਬ ਦੀ ਸਕੱਤਰ ਦਵਿੰਦਰ ਕੌਰ, ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

Related posts

ਇਕ ਵਿਧਾਇਕ ਇਕ ਪੈਨਸ਼ਨ ਸਕੀਮ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲ – ਭਗਵੰਤ ਮਾਨ

Bunty

ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਕਰਵਾਈ ਗਈ ਸੇਵਾ

Bunty

ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ ਦੀਆਂ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ

admin