ਦੁਬਈ/ਮਸਕਟ – ਓਮਾਨ ਦੀ ਰਾਜਧਾਨੀ ਮਸਕਟ ਵਿਚ ਸ਼ਿਆ ਮਸਜਿਦ ਨਜ਼ਦੀਕ ਇਸਲਾਮਿਕ ਸਟੇਟ ਅਤਿਵਾਦੀ ਸਮੂਹ ਦੀ ਗੋਲੀਬਾਰੀ ਵਿਚ ਛੇ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਇਕ ਭਾਰਤੀ ਵੀ ਸ਼ਾਮਲ ਹੈ। ਜਾਣਕਾਰੀ ਅਨੁਸਾਰ ਸੋਮਵਾਰ ਰਾਤ ਹੋਈ ਇਸ ਗੋਲੀਬਾਰੀ ਦੌਰਾਨ ਇਕ ਪੁਲੀਸ ਕਰਮੀ ਅਤੇ ਪੰਜ ਪਾਕਿਸਤਾਨੀਆਂ ਦੀ ਵੀ ਮੌਤ ਹੋਈ ਹੈ ਅਤੇ 28 ਵਿਅਕਤੀ ਜ਼ਖ਼ਮੀ ਹੋਏ ਹਨ। ਮਸਕਟ ਵਿਚ ਭਾਰਤੀ ਦੂਤਾਵਾਸ ਨੇ ‘ਐਕਸ’ ਤੇ ਸਾਂਝੀ ਕੀਤੀ ਪੋਸਟ ਵਿਚ ਦੱਸਿਆ ਹੈ ਕਿ ਮਸਕਟ ਸ਼ਹਿਰ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਭਾਰਤੀ ਦੀ ਮੌਤ ਹੋਈ ਹੈ, ਜਦੋਂ ਕਿ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ। ਉਧਰ ਅਤਿਵਾਦੀ ਸਮੂਹ ਇਸਲਾਮਿਕ ਸਟੇਟ ਨੇ ਇਸ ਹਸਲੇ ਦੀ ਜ਼ਿੰਮੇਵਾਰੀ ਲਈ ਹੈ।