India

ਮਹਾਂਕੁੰਭ ​​‘ਮ੍ਰਿਤਯੂ ਕੁੰਭ’ ਵਿੱਚ ਬਦਲ ਗਿਆ ਹੈ: ਮਤਾ ਬੈਨਰਜੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਹੋਈਆਂ ਭਗਦੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਮਹਾਂਕੁੰਭ ​​‘ਮ੍ਰਿਤਯੂ ਕੁੰਭ’ ਵਿੱਚ ਬਦਲ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਧਾਰਮਿਕ ਆਸਥਾ ਦੇ ਇਸ ਵਿਸ਼ਾਲ ਇਕੱਠ ਦੌਰਾਨ ਭਗਦੜ ਕਰਕੇ ਮਰਨ ਵਾਲਿਆਂ ਦੀ ਅਸਲ ਗਿਣਤੀ ਨੂੰ ਦਬਾ ਦਿੱਤਾ ਗਿਆ ਹੈ।

ਬੈਨਰਜੀ ਨੇ ਬੰਗਾਲ ਅਸੈਂਬਲੀ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ, ‘‘ਮਹਾਂਕੁੰਭ ‘ਮ੍ਰਿਤਯੂ ਕੁੰਭ’ ਵਿਚ ਬਦਲ ਗਿਆ ਹੈ। ਉਨ੍ਹਾਂ (ਭਾਜਪਾ ਸਰਕਾਰ) ਨੇ ਗਿਣਤੀ ਘਟਾਉਣ ਲਈ ਸੈਂਕੜੇ ਲਾਸ਼ਾਂ ਲੁਕਾਈਆਂ ਹਨ। ਉਨ੍ਹਾਂ ਭਗਵਾ ਪਾਰਟੀ ਦੇ ਵਿਧਾਇਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਦਾਅਵਾ ਕੀਤਾ ਕਿ, ‘‘ਭਾਜਪਾ ਵਿਧਾਇਕ ਮੇਰਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਸੇ ਲਈ ਜਦੋਂ ਵੀ ਮੈਂ ਬੋਲਦੀ ਹਾਂ ਤਾਂ ਉਹ ਸਦਨ ਦਾ ਬਾਈਕਾਟ ਕਰਦੇ ਹਨ। ਬੈਨਰਜੀ ਨੇ ਮੁਸਲਿਮ ਲੀਗ ਨਾਲ ਆਪਣੇ ਆਪ ਨੂੰ ਜੋੜਨ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਅਜਿਹੀਆਂ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ, ‘‘ਮੇਰੇ ਉੱਤੇ ਮੁਸਲਿਮ ਲੀਗ ਦੀ ਮੈਂਬਰ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਮੈਂ ਇਨ੍ਹਾਂ ਬੇਬੁਨਿਆਦ ਦੋਸ਼ਾਂ ਦੀ ਸਖ਼ਤ ਨਿੰਦਾ ਕਰਦੀ ਹਾਂ। ਮੁੱਖ ਮੰਤਰੀ ਨੇ ਧਰਮ ਨਿਰਪੱਖਤਾ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਕਿਹਾ, ‘‘ਮੈਂ ਧਰਮ ਨਿਰਪੱਖਤਾ, ਸਹਿ-ਹੋਂਦ ਅਤੇ ਸਾਰੇ ਭਾਈਚਾਰਿਆਂ ਦੇ ਵਿਕਾਸ ਵਿੱਚ ਵਿਸ਼ਵਾਸ ਰੱਖਦੀ ਹਾਂ।”

ਪਿਛਲੇ ਮਹੀਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਭਗਦੜ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਸੀ ਅਤੇ 60 ਜ਼ਖਮੀ ਹੋ ਗਏ ਸਨ ਜਦੋਂ ਕਿ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਪਿਛਲੇ ਦਿਨੀਂ ਮਚੀ ਭਗਦੜ ਵਿੱਚ 18 ਲੋਕਾਂ ਦੀ ਜਾਨ ਚਲੀ ਗਈ ਸੀ।

Related posts

ਪੰਜਾਬੀ ਗਾਇਕ ਜੈਜ਼ੀ ਬੀ ਦੇ ਵਲੋਂ ਪੇਸ਼ਕਾਰੀ !

admin

ਕਿਸਾਨਾਂ-ਕੇਂਦਰ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਐੱਮਐੱਸਪੀ ਕਾਨੂੰਨੀ ਗਾਰੰਟੀ ‘ਤੇ ਅੜੀ ਰਹੀ: ਅਗਲੀ ਮੀਟਿੰਗ 19 ਮਾਰਚ ਨੂੰ !

admin

ਅਮਰੀਕਾ ਤੋਂ ਕੱਢੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਜਿਆਦਾਤਰ ਪੰਜਾਬੀ !

admin