International

ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ’ਚ ਸ਼ਾਮਲ ਹੋਣ ਲਈ ਲੰਡਨ ਪਹੁੰਚੀ ਮੁਰਮੂ

ਲੰਡਨ – ਰਾਸ਼ਟਰਪਤੀ ਦਰੋਪਦੀ ਮੁਰਮੂ, ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਅਤੇ ਭਾਰਤ ਸਰਕਾਰ ਵੱਲੋਂ ਦੁੱਖ ਜ਼ਾਹਿਰ ਕਰਨ ਲਈ ਸ਼ਨਿਚਰਵਾਰ ਸ਼ਾਮ ਨੂੰ ਲੰਡਨ ਪਹੁੰਚ ਗਈ।
ਮਹਾਰਾਣੀ ਦੇ ਅੰਤਿਮ ਸੰਸਕਾਰ ਵਿੱਚ ਦੁਨੀਆਂ ਭਰ ਦੇ ਸ਼ਾਹੀ ਪਰਿਵਾਰਾਂ ਦੇ ਮੈਂਬਰਾਂ ਸਣੇ ਕਰੀਬ 500 ਵਿਸ਼ਵ ਆਗੂ ਸ਼ਾਮਲ ਹੋਣਗੇ। ਅੰਤਿਮ ਸੰਸਕਾਰ 19 ਸਤੰਬਰ ਨੂੰ ਵੈਸਟਮਿੰਟਸਟਰ ਐਬੇ ਵਿੱਚ ਹੋਵੇਗਾ, ਜਿਸ ਵਿੱਚ ਕਰੀਬ ਦੋ ਹਜ਼ਾਰ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੋਗ ਸਮਾਰੋਹ ਸਥਾਨਕ ਸਮੇਂ ਅਨੁਸਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਇਕ ਘੰਟੇ ਬਾਅਦ ਪੂਰੇ ਦੇਸ਼ ਵਿੱਚ ਦੋ ਮਿੰਟ ਦੇ ਮੌਨ ਤੋਂ ਬਾਅਦ ਸਮਾਪਤ ਹੋਵੇਗਾ। ਰਾਸ਼ਟਰਪਤੀ ਭਵਨ ਨੇ ਟਵੀਟ ਕੀਤਾ, ‘‘ਰਾਸ਼ਟਰਪਤੀ ਦਰੋਪਦੀ ਮੁਰਮੂ, ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਦਾਰ ਵਿੱਚ ਸ਼ਾਮਲ ਹੋਣ ਲਈ ਲੰਡਨ ਪਹੁੰਚ ਗਈ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin