India

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਮੁੰਬਈ – ਮੁੰਬਈ ਦੀ ਅਦਾਲਤ ਨੇ ਸ਼ਨੀਵਾਰ ਨੂੰ ਮਹਾਰਾਸ਼ਟਰ  ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਮਾਮਲੇ ‘ਚ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਸ ਨੂੰ 1 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਇਸਤੋਂ ਪਹਿਲਾਂ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ। ਦੇਸ਼ਮੁਖ 6 ਨਵੰਬਰ ਤਕ ਈਡੀ ਦੀ ਹਿਰਾਸਤ ’ਚ ਹਨ। ਈਡੀ   ਦੇਸ਼ਮੁਖ ਖ਼ਿਲਾਫ਼ ਮਨੀ ਲਾਂਡਿ੍ਰੰਗ ਦੇ ਇਕ ਮਾਮਲੇ (ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ’ਚ ਸੀਬੀਆਈ ਨੇ ਅਪ੍ਰੈਲ 2021 ’ਚ ਤਤਕਾਲੀਨ ਮੰਤਰੀ ’ਤੇ ਭਿ੍ਰਸ਼ਟਾਚਾਰ ਅਤੇ ਰਿਸ਼ਵਤਖੋਰੀ ਦਾ ਦੋਸ਼ ਲੱਗਣ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਸੀ।ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ (71) ਨੂੰ 12 ਘੰਟੇ ਤੋਂ ਵੱਧ ਪੁੱਛਗਿੱਛ ਤੋਂ ਬਾਅਦ ਸੋਮਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ ਗਿਆ। ਇਸ ਮਾਮਲੇ ਵਿੱਚ ਈਡੀ ਵੱਲੋਂ ਕਈ ਸੰਮਨ ਜਾਰੀ ਕੀਤੇ ਜਾਣ ਦੇ ਬਾਵਜੂਦ ਦੇਸ਼ਮੁਖ ਉੱਥੇ ਹਾਜ਼ਰ ਨਹੀਂ ਹੋਏ ਸਨ। ਪਰ ਪਿਛਲੇ ਹਫ਼ਤੇ ਬੰਬੇ ਹਾਈ ਕੋਰਟ ਵੱਲੋਂ ਉਸ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਉਹ ਸੋਮਵਾਰ ਨੂੰ ਏਜੰਸੀ ਦੇ ਸਾਹਮਣੇ ਪੇਸ਼ ਹੋਇਆ। ਇੱਥੋਂ ਦੀ ਇੱਕ ਅਦਾਲਤ ਨੇ ਉਸ ਨੂੰ 6 ਨਵੰਬਰ ਤਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅਦਾਲਤ ਨੂੰ ਈਡੀ ਤੋਂ ਮਿਲੀ ਜਾਣਕਾਰੀ ਅਨੁਸਾਰ ਅਨਿਲ ਦੇਸ਼ਮੁਖ ਮਨੀ ਲਾਂਡਰਿੰਗ ਦੇ ਜੁਰਮ ਵਿੱਚ ਸ਼ਾਮਲ ਸੀ। ਰਿਮਾਂਡ ਨੋਟ ‘ਚ ਕੇਂਦਰੀ ਏਜੰਸੀ ਨੇ ਐੱਨਸੀਪੀ ‘ਤੇ 100 ਕਰੋੜ ਰੁਪਏ ਇਕੱਠੇ ਕਰਨ ਦਾ ਦੋਸ਼ ਲਗਾਇਆ ਹੈ। ਅਦਾਲਤ ਨੂੰ ਈਡੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਲਈ ਅਨਿਲ ਦੇਸ਼ਮੁਖ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣਾ ਜ਼ਰੂਰੀ ਹੈ। ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਜ਼ਰੂਰੀ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin