India

ਮਹਾਰਾਸ਼ਟਰ ਚੋਣ ਕਮਿਸ਼ਨ ਤੋਂ ਵੋਟਰ ਸੂਚੀਆਂ ਦੀ ਮੰਗ ਕੀਤੀ ਹੈ: ਰਾਹੁਲ ਗਾਂਧੀ

ਨਵੀਂ ਦਿੱਲੀ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਵੋਟਰ ਸੂਚੀਆਂ ਵਿੱਚ ਗੜਬੜ ਦੇ ਦੋਸ਼ ਲਾਉਣ ਤੋਂ ਬਾਅਦ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਵੋਟਰ ਸੂਚੀਆਂ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਦਾ ਅਗਲਾ ਕਦਮ ਨਿਆਂ ਪ੍ਰਣਾਲੀ ਤੱਕ ਪਹੁੰਚ ਕਰਨਾ ਹੋਵੇਗਾ। ਮੀਡੀਆ ਨਾਲ ਗੱਲ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਭਾਵੇਂ ਕਿਆਸਅਰਾਈਆਂ ਵੋਟਿੰਗ ਮਸ਼ੀਨਾਂ ਨਾਲ ਸਮੱਸਿਆਵਾਂ ਦਾ ਸੰਕੇਤ ਦੇ ਸਕਦੀਆਂ ਹਨ, ਪਰ ਤੱਥਾਂ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ, ‘‘ਸਾਨੂੰ ਦੋ ਚੀਜ਼ਾਂ ਵਿੱਚ ਅੰਤਰ ਸਪਸ਼ਟ ਤੌਰ ’ਤੇ ਪੇਸ਼ ਕਰਨ ਦੀ ਲੋੜ ਹੈ, ‘ਮੈਂ ਇੱਥੇ ਕੋਈ ਅਟਕਲਾਂ ਨਹੀਂ ਲਗਾਈਆਂ ਹਨ। ਮੈਂ ਤੱਥ ਪੇਸ਼ ਕੀਤੇ ਹਨ। ਜਿਵੇਂ ਕਿ ਹਿਮਾਚਲ ਪ੍ਰਦੇਸ਼ ਦੀ ਆਬਾਦੀ ਦੇ ਜਿੰਨੇ ਵੋਟਰ ਸ਼ਾਮਲ ਕੀਤੇ ਗਏ ਹਨ। ਜਿੰਨੇ ਵੀ ਹਲਕਿਆਂ ਨੂੰ ਜੋੜਿਆ ਗਿਆ ਹੈ, ਉਹ ਭਾਜਪਾ ਦੇ ਹਲਕੇ ਹਨ।’’

Related posts

ਪੰਜਾਬੀ ਗਾਇਕ ਜੈਜ਼ੀ ਬੀ ਦੇ ਵਲੋਂ ਪੇਸ਼ਕਾਰੀ !

admin

ਕਿਸਾਨਾਂ-ਕੇਂਦਰ ਵਿਚਾਲੇ 6ਵੇਂ ਦੌਰ ਦੀ ਮੀਟਿੰਗ ਐੱਮਐੱਸਪੀ ਕਾਨੂੰਨੀ ਗਾਰੰਟੀ ‘ਤੇ ਅੜੀ ਰਹੀ: ਅਗਲੀ ਮੀਟਿੰਗ 19 ਮਾਰਚ ਨੂੰ !

admin

ਅਮਰੀਕਾ ਤੋਂ ਕੱਢੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਵਿਚੋਂ ਜਿਆਦਾਤਰ ਪੰਜਾਬੀ !

admin