India

ਮਹਿੰਗਾਈ ਖ਼ਿਲਾਫ਼ ਕਾਂਗਰਸ ਦੀ ‘ਪਦਯਾਤਰਾ’ ਦੀ ਯੋਜਨਾ

ਨਵੀਂ ਦਿੱਲੀ – ਕਾਂਗਰਸ  ਨੇ ਜਨ ਜਾਗਰਣ ਅਭਿਆਨ ਦੇ ਤਹਿਤ ਮਹਿੰਗਾਈ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। 14 ਨਵੰਬਰ ਤੋਂ ਸ਼ੁਰੂ ਹੋ ਰਹੇ ਅਭਿਆਨ ਵਿਚ ਪਾਰਟੀ ਦੇ ਵਰਕਰਜ਼ ਗਾਂਧੀ ਟੋਪੀ ਪਾ ਕੇ ਪਦਯਾਰਾ ਕਰਨਗੇ। ਪਾਰਟੀ ਦੇ ਏਆਈਸੀਸੀ ਮੁੱਖ ਦਫ਼ਤਰ ਵਿਚ ਬੁੱਧਵਾਰ ਨੂੰ ਕਾਂਗਰਸੀ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਦੱਸਿਆ ਕਿ ਵਿਰੋਧ ਵਿਚ ਕਾਂਗਰਸੀ ਵਰਕਰਜ਼ ਪ੍ਰਭਾਤਫੇਰੀ ਕੱਢਣਗੇ। ਫਿਲਹਾਲ ਦੇਸ਼ ਭਰ ਵਿਚ ਭਾਈਚਾਰਾ ਅਭਿਆਨ ਚੱਲਿਆ ਜਾ ਰਿਹਾ ਹੈ। ਪਾਰਟੀ ਦੀ ਪ੍ਰੈੱਸ ਕਾਨਫਰੰਸ ਵਿਚ ਕਾਂਗਰਸੀ ਆਗੂ ਦਿਗਵਿਜੇ ਸਿੰਘ, ਰਣਦੀਪ ਸਿੰਘ ਸੁਰਜੇਵਾਲਾ ਤੇ ਕੇਸੀ ਵੇਣੂਗੋਪਾਲ ਸ਼ਾਮਲ ਹੋਏ। ਇਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਵੇਣੂਗੋਪਾਲ ਨੇ ਦੱਸਿਆ ਕਿ ਪਾਰਟੀ 14 ਨਵੰਬਰ ਤੋਂ 29 ਨਵੰਬਰ ਤਕ ਜਨ ਜਾਗਰੂਕਤਾ ਮੁਹਿੰਮ ਚਲਾਏਗੀ। ਉਨ੍ਹਾਂ ਕਿਹਾ ਕਿ ਅਸੀਂ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਕੀਤਾ ਤੇ ਦੇਸ਼ ਭਰ ਦੇ ਪੈਟਰੋਲ ਪੰਪਾਂ ‘ਤੇ ਵੀ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਪੈਦਲ ਯਾਤਰਾ ਕਰਨਗੇ ਤੇ ਰਾਤ ਨੂੰ ਪਿੰਡਾਂ ਵਿਚ ਠਹਿਰਨਗੇ। ਇਸ ਦੌਰਾਨ ਪ੍ਰਭਾਤਫੇਰੀ ਕੱਢੀ ਜਾਵੇਗੀ। ਪਾਰਟੀ ਦੇ ਜਨਰਲ ਸਕੱਤਰ ਨੇ ਦੱਸਿਆ ਕਿ ਉਹ 12 ਨਵੰਬਰ ਤੋਂ 14 ਨਵੰਬਰ ਤਕ ਵਰਧਾ ਵਿਚ ਪ੍ਰੋਗਰਾਮ ਕਰਨਗੇ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੇ ਕਿਹਾ ਕਿ ਪਾਰਟੀ ਆਪਣੀ ਆਵਾਜ਼ ਲੋਕਾਂ ਤਕ ਪਹੁੰਚਾਏਗੀ। ਬੁੱਧਵਾਰ ਨੂੰ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਅਰਥਵਿਵਸਥਾ ਵਿਗੜ ਚੁੱਕੀ ਹੈ, ਇਸ ਦੇਸ਼ ਦੇ ਪਰਿਵਾਰਾਂ ਨੂੰ ਆਪਣੇ ਬਜਟ ਨੂੰ ਸੰਤੁਲਿਤ ਕਰਨ ‘ਚ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਮੱਸਿਆਵਾਂ ਹਨ ਅਤੇ ਉਨ੍ਹਾਂ ਨੂੰ ਅੱਗੇ ਲੈ ਕੇ ਜਾਵੇਗਾ। ਸਾਬਕਾ ਸੀਐਮ ਨੇ ਕਿਹਾ, ‘ਸਾਨੂੰ ਭਰੋਸਾ ਹੈ ਕਿ ਅਸੀਂ ਆਪਣੀ ਆਵਾਜ਼ ਲੋਕਾਂ ਤਕ ਪਹੁੰਚਾ ਸਕਾਂਗੇ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin