Sport

ਮਹਿੰਦਰ ਸਿੰਘ ਧੋਨੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਰਾਂਚੀ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਚੋਣ ਕਮਿਸ਼ਨ ਨੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਇਸ ਫੈਸਲੇ ਨਾਲ ਵੋਟਰ ਜਾਗਰੂਕਤਾ ਵਧਾਉਣ ਵਿੱਚ ਮਦਦ ਮਿਲੇਗੀ। ਧੋਨੀ ਨੇ ਆਪਣੀ ਫ਼ੋਟੇ ਚੋਣ ਆਯੋਗ ਦੇ ਵਰਤੋਂ ਲਈ ਦੇਣ ਦੀ ਆਗਿਆ ਦੇ ਦਿੱਤੀ ਹੈ, ਜਿਸ ਨਾਲ ਚੋਣ ਪ੍ਰਚਾਰ ਨੂੰ ਹੁਲਾਰਾ ਮਿਲੇਗਾ। ਮੁੱਖ ਚੋਣ ਅਧਿਕਾਰੀ ਕੇ ਰਵੀ ਕੁਮਾਰ ਨੇ ਰਾਂਚੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਧੋਨੀ ਦਾ ਮੁੱਖ ਕੰਮ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਵਿੱਚ ਜਾਗਰੂਕਤਾ ਫੈਲਾਉਣਾ ਹੋਵੇਗਾ। ਧੋਨੀ ਦੀ ਲੋਕਪਿ੍ਰਅਤਾ ਨੂੰ ਦੇਖਦੇ ਹੋਏ ਚੋਣ ਕਮਿਸ਼ਨ ਨੂੰ ਉਮੀਦ ਹੈ ਕਿ ਉਹ ਖਾਸ ਤੌਰ ‘ਤੇ ਨੌਜਵਾਨ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਗੇ।ਝਾਰਖੰਡ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਪ੍ਰਕਿਰਿਆ 13 ਨਵੰਬਰ ਤੋਂ ਸ਼ੁਰੂ ਹੋਵੇਗੀ, ਜਿਸ ਵਿੱਚ 43 ਹਲਕਿਆਂ ਨੂੰ ਕਵਰ ਕੀਤਾ ਜਾਵੇਗਾ। ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਨੇ 23 ਅਕਤੂਬਰ ਨੂੰ 35 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕੀਤੀ, ਜਦੋਂ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 19 ਅਕਤੂਬਰ ਨੂੰ 66 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ। ਭਾਜਪਾ ਆਲ ਝਾਰਖੰਡ ਸਟੂਡੈਂਟਸ ਯੂਨੀਅਨ (ਏਜੇਐਸਯੂ), ਜਨਤਾ ਦਲ (ਯੂਨਾਈਟਿਡ) ਅਤੇ ਲੋਕ ਜਨਸ਼ਕਤੀ ਪਾਰਟੀ (ਐਲਜੇਪੀ) ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਇਸ ਦੇ ਨਾਲ ਹੀ ਜੇਐਮਐਮ ਮੁੱਖ ਤੌਰ ’ਤੇ ਕਾਂਗਰਸ ਨਾਲ ਮਿਲ ਕੇ ਚੋਣਾਂ ਵਿੱਚ ਹਿੱਸਾ ਲਵੇਗੀ।ਧੋਨੀ ਦੀ ਨਿਯੁਕਤੀ ਨਾਲ ਚੋਣ ਮਾਹੌਲ ਵਿਚ ਉਤਸ਼ਾਹ ਵਧਣ ਦੀ ਸੰਭਾਵਨਾ ਹੈ। ਉਸ ਦਾ ਪ੍ਰਭਾਵਸ਼ਾਲੀ ਜਨ ਸੰਪਰਕ ਅਤੇ ਨੌਜਵਾਨਾਂ ਵਿੱਚ ਪ੍ਰਸਿੱਧੀ ਉਸ ਨੂੰ ਵੋਟਰ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਯੋਗ ਬਣਾਵੇਗੀ।

Related posts

ਸ਼ੁਭਮਨ ਗਿੱਲ ਨੇ ਇੰਗਲੈਂਡ ਵਿੱਚ ਯਾਦਗਾਰੀ ਪਾਰੀ ਖੇਡ ਕੇ ਰਿਕਾਰਡਾਂ ਦੀ ਝੜੀ ਲਾਈ !

admin

10 ਆਲ-ਟਾਈਮ ਟੈਸਟ ਬੱਲੇਬਾਜ਼ਾਂ ‘ਚ ਰੂਟ ਨੂੰ ਪਹਿਲਾ ਤੇ ਰਿੱਕੀ ਪੋਂਟਿੰਗ ਦਾ ਤੀਜਾ ਸਥਾਨ !

admin

ਦੋ ਨਵੀਆਂ ਫ੍ਰੈਂਚਾਇਜ਼ੀਜ਼ ਤੀਜੇ ਸੀਜ਼ਨ ਲਈ ਵਰਲਡ ਪੈਡਲ ਲੀਗ ਵਿੱਚ ਸ਼ਾਮਲ !

admin