ਜੰਮੂ – ਮਾਂ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਕੰਮ ਦੀ ਖ਼ਬਰ ਹੈ। ਸ਼ਰਾਈਨ ਬੋਰਡ ਨੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਦੀ ਰਿਪੋਰਟ ਲੈ ਕੇ ਜਾਣ ਦੀ ਸ਼ਰਤ ਦੁਬਾਰਾ ਲਾਗੂ ਕਰ ਦਿੱਤੀ ਹੈ। ਹਾਲਾਂਕਿ ਕਟੜਾ ਤੇ ਹੋਰ ਥਾਵਾਂ ‘ਤੇ ਸ਼ਰਧਾਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹੁਣ ਇਹ ਸ਼ਰਤ ਵੀ ਲਾਗੂ ਕਰ ਦਿੱਤੀ ਗਈ ਹੈ ਕਿ ਕੋਰੋਨਾ ਰਿਪੋਰਟ ਨਾਲ ਲੈ ਕੇ ਆਉਣਾ ਲਾਜ਼ਮੀ ਹੈ। ਦਰਅਸਲ, ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ, ਜੋ ਕੋਰੋਨਾ ਪਾਜ਼ੇਟਿਵ ਨਿਕਲਦੇ ਹਨ, ਉਨ੍ਹਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੱਲ੍ਹ ਵੀ 48 ਤੋਂ ਵਧ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪ੍ਰਦੇਸ਼ ਦੇ ਬਾਹਰ ਤੋਂ ਆਉਣ ਵਾਲੇ ਜੋ ਲੋਕ ਕੋਰੋਨਾ ਪਾਜ਼ੇਟਿਵ ਨਿਕਲ ਰਹੇ ਹਨ ਪ੍ਰਸ਼ਾਸਨ ਉਨ੍ਹਾਂ ਨੂੰ ਕੁਆਰੰਈਨ ਕਰਨ ਦੇ ਸਥਾਨ ‘ਤੇ ਉਨ੍ਹਾਂ ਨੂੰ ਵਾਪਸ ਆਪਣੇ ਘਰਾਂ ਨੂੰ ਵਾਪਸ ਭੇਜਿਆ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਕਹਿੰਦੇ ਸੀ ਕਿ ਉਹ ਅਜਿਹਾ ਸੂਬਾ ਪ੍ਰਸ਼ਾਸਨ ਦੁਆਰਾ ਤੈਅ ਕੀਤੇ ਗਏ ਨਿਯਮਾ ਦੇ ਤਹਿਤ ਕਰ ਰਹੇ ਹਨ। ਕਸ਼ਮੀਰ ਵਿਚ ਕਰੀਬ 28 ਰੇਡ ਜ਼ੋਨ ਐਲਾਨ ਕੀਤੇ ਜਾ ਚੁੱਕੇ ਹਨ। ਜੰਮੂ ਵਿਚ ਵੀ ਇਕ ਇਲਾਕੇ ਨੂੰ ਸੀਲ ਕੀਤਾ ਗਿਆ ਹੈ। ਜੰਮੂ ਅਤੇ ਸ਼੍ਰੀਨਗਰ ਹਵਾਈ ਅੱਡਿਆਂ ਤੋਂ ਇਲਾਵਾ ਹੁਣ ਜੰਮੂ ਰੇਲਵੇ ਸਟੇਸ਼ਨ ‘ਤੇ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੀ ਕੋਰੋਨਾ ਸਕਰੀਨਿੰਗ ਕੀਤੀ ਜਾ ਰਹੀ ਹੈ ਕਿ ਕੀ ਉਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ ਜਾਂ ਨਹੀਂ। ਇਸ ਦੇ ਨਾਲ ਹੀ ਉਸ ਨੂੰ ਸੱਤ ਦਿਨ ਕੁਆਰੰਈਨ ਵਿੱਚ ਰਹਿਣਾ ਹੋਵੇਗਾ। ਇਸਦੇ ਲਈ ਮੁਫਤ ਅਤੇ ਅਦਾਇਗੀ ਕੁਆਰੰਟੀਨ ਸੈਂਟਰ ਖੋਲ੍ਹੇ ਗਏ ਹਨ। ਜੰਮੂ ਅਤੇ ਸ਼੍ਰੀਨਗਰ ਦੇ ਕਈ ਹੋਟਲਾਂ ਨੂੰ ਪੇਡ ਕੁਆਰੰਟੀਨ ਸੈਂਟਰਾਂ ਵਿੱਚੋਂ ਚੁਣਿਆ ਗਿਆ ਹੈ।
previous post