India

ਮਾਣਹਾਨੀ ਮਾਮਲਾ: ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਕੋਲਕਾਤਾ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦਾ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਨਹਾਨੀ ਮੁਕੱਦਮੇ ਦੀ ਸੁਣਵਾਈ ਵੀਰਵਾਰ 4 ਜੁਲਾਈ ਤਕ ਮੁਲਤਵੀ ਦਿੱਤੀ ਹੈ। ਰਾਜਪਾਲ ਨੇ ਇਹ ਮੁਕੱਦਮਾ ਮੁੱਖ ਮੰਤਰੀ ਬੈਨਰਜੀ ਤੇ ਉਨ੍ਹਾਂ ਦੀ ਪਾਰਟੀ ਤਿ੍ਰਣਮੂਲ ਕਾਂਗਰਸ ਦੇ ਕੁਝ ਹੋਰ ਆਗੂਆਂ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਦਾਇਰ ਕੀਤਾ ਹੈ। ਬੋਸ ਦੇ ਵਕੀਲ ਵੱਲੋਂ ਦਾਇਰ ਅਰਜ਼ੀ ’ਚ ਜ਼ਰੂਰੀ ਤਬਦੀਲੀਆਂ ਕੀਤੇ ਜਾਣ ਮਗਰੋਂ ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

Related posts

ਪਹਿਲੇ ਪੜਾਅ ਦੀਆਂ ਵਿਧਾਨ ਸਭਾ ਚੋਣਾਂ ਮਿਜ਼ੋਰਮ ’ਚ 74 ਫ਼ੀਸਦੀ ਵੋਟਿੰਗ

Bunty

ਵਿਵੇਕ ਕੁਮਾਰ ਦੀਵਾਂਗਨ ਨੂੰ ‘ਡਿਸਟਿੰਗੁਇਸ਼ਡ ਫੈਲੋ’ ਪੁਰਸਕਾਰ ਪ੍ਰਦਾਨ

Bunty

ਭਾਰਤੀ ਰੱਖਿਆ ਬਾਰੇ ਜਾਣਕਾਰੀ ਇਕੱਠੀ ਕਰਨ ਲਈ, ਗ੍ਰਿਫਤਾਰ ਗੁਜਰਾਤੀ ਮਛੇਰਿਆਂ ਦੇ ਸਿਮ ਕਾਰਡਾਂ ਦੀ ਵਰਤੋਂ ਕਰ ਰਿਹੈ ਪਾਕਿਸਤਾਨ

Bunty