India

ਮਾਣਹਾਨੀ ਮਾਮਲੇ ’ਚ ਸੰਜੇ ਰਾਊਤ ਨੂੰ 15 ਦਿਨ ਦੀ ਸਜ਼ਾ

ਮੁੰਬਈ – ਭਾਜਪਾ ਆਗੂ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਸ਼ਿਵਸੈਨਾ (ਯੂਬੀਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ 15 ਦਿਨਾਂ ਦੀ ਸਾਧਾਰਾਨ ਜੇਲ੍ਹ ਦੀ ਸਜ਼ਾ ਸੁਣਾਈ ਹੈ। ਮੈਟਰੋਪੋਲੀਟਨ ਮੈਜੀਸਟ੍ਰੇਟ ਨੇ ਰਾਜ ਸਭਾ ਮੈਂਬਰ ਰਾਊਤ ਨੂੰ ਭਾਰਤੀ ਦੰਡਾਵਲੀ ਦੀ ਧਾਰਾ 500 (ਮਾਣਹਾਨੀ ਦੀ ਸਜ਼ਾ) ਦੇ ਤਹਿਤ ਦੋਸ਼ੀ ਠਹਿਰਾਇਆ ਅਤੇ ਉਸ ’ਤੇ 25,000 ਰੁਪਏ ਦਾ ਜੁਰਮਾਨਾ ਵੀ ਲਗਾਇਆ।
ਮੇਧਾ ਸੋਮਈਆ ਨੇ ਵਕੀਲ ਵਿਵੇਕਾਨੰਦ ਗੁਪਤਾ ਰਾਹੀਂ ਦਾਇਰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਏ ਸਨ ਕਿ ਰਾਊਤ ਨੇ ਉਸਦੇ (ਮੇਧਾ) ਅਤੇ ਉਸਦੇ ਪਤੀ ਖ਼ਿਲਾਫ਼ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਅਪਮਾਨਜਨਕ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਰਾਊਤ ਨੇ ਉਨ੍ਹਾਂ ’ਤੇ ਮੀਰਾ ਭਾਈਦਰ ਨਗਰ ਨਿਗਮ ਦੇ ਅਧਿਕਾਰ ਖੇਤਰ ਦੇ ਅਧੀਨ ਕੁਝ ਜਨਤਕ ਪਖਾਨਿਆਂ ਦੇ ਨਿਰਮਾਣ ਅਤੇ ਸਾਂਭ-ਸੰਭਾਲ ਲਈ 100 ਕਰੋੜ ਰੁਪਏ ਦੇ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin