Breaking NewsLatest NewsPunjab

ਮਾਣਹਾਨੀ ਮਾਮਲੇ ਵਿੱਚ ਕੇਜਰੀਵਾਲ ਅਤੇ ਹੋਰ ‘ਆਪ’ ਆਗੂਆਂ ਨੂੰ ਜਵਾਬ ਦੇਣ ਲਈ ਤਿੰਨ ਹਫ਼ਤਿਆਂ ਦਾ ਆਖ਼ਰੀ ਸਮਾਂ

ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ।

ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਹੋਰ ਆਗੂਆਂ ਨੂੰ ਅਪਰਾਧਕ ਮਾਣਹਾਨੀ ਦੇ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਤਿੰਨ ਹਫ਼ਤਿਆਂ ਦਾ ਆਖ਼ਰੀ ਸਮਾਂ ਦਿੱਤਾ ਹੈ।

ਇਹ ਮਾਮਲਾ ਦਿੱਲੀ ਹਾਈ ਕੋਰਟ ਦੀ ਜਸਟਿਸ ਸਵਰਨ ਕਾਂਤਾ ਸ਼ਰਮਾ ਵਿਰੁੱਧ ਸੋਸ਼ਲ ਮੀਡੀਆ ‘ਤੇ ਪਾਈਆਂ ਗਈਆਂ ਪੋਸਟਾਂ ਨਾਲ ਸਬੰਧਤ ਹੈ। ਇਨ੍ਹਾਂ ਪੋਸਟਾਂ ਰਾਹੀਂ ਜੱਜ ਨੂੰ ਬਦਨਾਮ ਕਰਨ ਦਾ ਦੋਸ਼ ਲਾਇਆ ਗਿਆ ਹੈ। ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਅਰੁਣ ਭਾਰਦਵਾਜ ਦੇ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਆਗੂਆਂ ਨੂੰ ਜਵਾਬ ਦਾਖ਼ਲ ਕਰਨ ਲਈ ਇਹ ਆਖ਼ਰੀ ਮੌਕਾ ਦਿੱਤਾ ਜਾ ਰਿਹਾ ਹੈ। ਇਸ ਤੋਂ ਬਾਅਦ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ। ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਪੂਰਾ ਕੇਸ ਰਿਕਾਰਡ ਨਹੀਂ ਮਿਲਿਆ। ਇਸ ‘ਤੇ ਅਦਾਲਤ ਨੇ ਕਿਹਾ ਕਿ ਰਜਿਸਟਰੀ ਦੀ ਰਿਪੋਰਟ ਅਨੁਸਾਰ ਸਾਰੇ ਦਸਤਾਵੇਜ਼ਾਂ ਦੀ ਤਾਮੀਲ ਹੋ ਚੁੱਕੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 14 ਜਨਵਰੀ ਲਈ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਗੋਪਾਲ ਰਾਏ ਅਤੇ ਪੱਤਰਕਾਰ ਸੌਰਵ ਦਾਸ ਸਮੇਤ ਹੋਰ ਸਬੰਧਤ ਧਿਰਾਂ ਨੂੰ ਵੀ ਵੱਖਰੀ ਪਟੀਸ਼ਨ ‘ਤੇ ਆਪਣਾ ਜਵਾਬ ਦੇਣ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ 14 ਮਈ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੋਸ਼ਲ ਮੀਡੀਆ ਪੋਸਟਾਂ ਦੇ ਮਾਮਲੇ ਵਿੱਚ ਕੇਜਰੀਵਾਲ, ਸਿਸੋਦੀਆ, ਸੰਜੇ ਸਿੰਘ ਅਤੇ ਹੋਰ ‘ਆਪ’ ਆਗੂਆਂ ਵਿਰੁੱਧ ਅਪਰਾਧਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਸੀ। ਇਸ ਤੋਂ ਬਾਅਦ 19 ਮਈ ਨੂੰ ਹਾਈ ਕੋਰਟ ਨੇ ਮਾਮਲੇ ਦਾ ਖ਼ੁਦ ਨੋਟਿਸ ਲੈਂਦਿਆਂ ਸਬੰਧਤ ਆਗੂਆਂ ਨੂੰ ਨੋਟਿਸ ਜਾਰੀ ਕੀਤੇ ਸਨ।

Related posts

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ !

admin

ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾਲ

Bunty

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗੱਲਬਾਤ ਲਈ ਪ੍ਰਧਾਨ ਮੰਤਰੀ ਪਾਸੋਂ ਸਮਾਂ ਮੰਗਿਆ ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਸਮਾਂ ਮਿਲਣ ’ਤੇ ਸ੍ਰੀ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ- ਐਡਵੋਕੇਟ ਧਾਮੀ

Bunty