Breaking NewsLatest NewsPunjab

ਮਾਨਸਾ ਦੀ ਪਿਉ-ਪੁੱਤ ਦੀ ਜੋੜੀ ਨੇ ਖੇਡਾਂ ਵਿੱਚ ਮਾਰੀ ਬਾਜ਼ੀ

ਪਿਉ-ਪੁੱਤ ਦੀ ਜੋੜੀ ਨੇ ਆਪਣੀ ਖੇਡ ਪ੍ਰਤਿਭਾ ਦਿਖਾਉਂਦਿਆਂ ਪਰਿਵਾਰ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ।

ਮਾਨਸਾ – ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਜ਼ਿਲ੍ਹਾ ਪੱਧਰ ’ਤੇ ਮਾਨਸਾ ਦੇ ਮਲਟੀਪਰਪਜ਼ ਸਟੇਡੀਅਮ ਨਹਿਰੂ ਮੈਮੋਰੀਅਲ ਕਾਲਜ ਵਿਖੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਮਾਨਸਾ ਦੇ ਇੱਕ ਪਿਉ-ਪੁੱਤ ਦੀ ਜੋੜੀ ਨੇ ਆਪਣੀ ਖੇਡ ਪ੍ਰਤਿਭਾ ਦਿਖਾਉਂਦਿਆਂ ਪਰਿਵਾਰ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ।

80 ਸਾਲਾ ਕੇਕਾ ਸਿੰਘ ਉੱਭਾ ਅਤੇ ਪੁੱਤਰ ਇਕਬਾਲ ਸਿੰਘ ਉੱਭਾ ਨੇ 800 ਮੀਟਰ ਦੌੜ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤਿਆ। ਉਸ ਦੀ ਇਸ ਪ੍ਰਾਪਤੀ ਨਾਲ ਪਿੰਡ ਅਤੇ ਬਲਾਕ ਮਾਨਸਾ ਦਾ ਨਾਮ ਰੌਸ਼ਨ ਹੋਇਆ ਹੈ।

ਪਿਉ-ਪੁੱਤ ਦੀ ਇਸ ਜੋੜੀ ਦੀ ਕਾਮਯਾਬੀ ’ਤੇ ਦੋਸਤਾਂ ਅਤੇ ਰਿਸ਼ਤੇਦਾਰਾਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਜੋੜੀ ’ਤੇ ਬਹੁਤ ਮਾਣ ਹੈ। ਇਸ ਮੌਕੇ ਪਰਿਵਾਰ ਨੇ ਕਿਹਾ ਕਿ ਤੰਦਰੁਸਤ ਰਹਿਣ ਲਈ ਹਰ ਉਮਰ ਦੇ ਲੋਕਾਂ ਨੂੰ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਹੌਸਲਾ ਅਤੇ ਅੱਗੇ ਵਧਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।

Related posts

ਲੋਕ ਸਭਾ ਹਲਕਾ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ

Bunty

ਭਾਕਿਯੂ ਡਕੌਂਦਾ ਮੋਗਾ ਮਹਾਂ-ਪੰਚਾਇਤ ਨੂੰ ਸਫਲ ਬਣਾਉਣ ਲਈ ਲਾਵੇਗੀ ਅੱਡੀ ਚੋਟੀ ਦਾ ਜ਼ੋਰ: ਬੁਰਜਗਿੱਲ

admin

ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ: ਲਾਲਜੀਤ ਸਿੰਘ ਭੁੱਲਰ

Bunty