Breaking NewsLatest NewsPunjab

ਮਾਨਸਾ ਦੇ ਨਵੇਂ ਅਹੁਦੇਦਾਰਾਂ ਨੇ ਕਿਸਾਨਾਂ ਦੇ ਹੱਕਾਂ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਦਾ ਲਿਆ ਅਹਿਦ

ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲਿਆ।

ਮਾਨਸਾ – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇੱਕ ਅਹਿਮ ਜਥੇਬੰਦਕ ਮੀਟਿੰਗ ਭੁਪਾਲ ਜੋਗੀਆ ਵਿਖੇ ਸੁਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੁਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਦੇਖ-ਰੇਖ ਹੇਠ ਇੱਕ ਹੋਈ। ਇਸ ਮੀਟਿੰਗ ਦੌਰਾਨ ਵੱਖ-ਵੱਖ ਪੱਧਰਾਂ ‘ਤੇ ਕੀਤੇ ਗਏ ਕੰਮਾਂ ਦੀਆਂ ਰਿਪੋਰਟਾਂ ਜ਼ਿਲ੍ਹਾ ਖ਼ਜ਼ਾਨਚੀ ਭੋਲਾ ਸਿੰਘ ਮਾਖਾ ਵੱਲੋਂ ਪੇਸ਼ ਕੀਤੀਆਂ ਗਈਆਂ। ਮੀਟਿੰਗ ਦੌਰਾਨ ਨਵੀਂ ਜ਼ਿਲ੍ਹਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਲਿਆ।

ਨਵੀਂ ਚੁਣੀ ਗਈ ਜ਼ਿਲ੍ਹਾ ਕਮੇਟੀ ਵਿੱਚ ਪ੍ਰਧਾਨ ਵਜੋਂ ਰਾਮ ਸਿੰਘ ਭੈਣੀ ਬਾਘਾ, ਜਨਰਲ ਸਕੱਤਰ ਵਜੋਂ ਇੰਦਰਜੀਤ ਸਿੰਘ ਝੱਬਰ, ਖ਼ਜ਼ਾਨਚੀ ਵਜੋਂ ਭੋਲਾ ਸਿੰਘ ਮਾਖਾ ਅਤੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੁਖਪਾਲ ਸਿੰਘ ਮੰਡੇਰ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਸਰੋਜ ਰਾਣੀ ਦਿਆਲਪੁਰਾ, ਮੀਤ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ, ਪਰਮਜੀਤ ਕੌਰ ਖੜਕ ਸਿੰਘ ਵਾਲਾ, ਸੰਗਠਨ ਸਕੱਤਰ ਉੱਤਮ ਸਿੰਘ ਰਮਦਾਨੀ, ਮਲਕੀਤ ਕੌਰ ਕੁਲਾਣਾ ਅਤੇ ਪ੍ਰਚਾਰ ਸਕੱਤਰ ਅਮਨਦੀਪ ਸਿੰਘ ਗੁਰਨੇ ਨੂੰ ਵੀ ਨਵੀਂ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ। ਇਸੇ ਤਰ੍ਹਾਂ ਜਸਵਿੰਦਰ ਕੌਰ ਬਹਾਦਰਪੁਰ, ਕਮੇਟੀ ਮੈਂਬਰ ਮਹਿੰਦਰ ਸਿੰਘ ਰੁਮਾਣਾ, ਬਿੰਦਰ ਸਿੰਘ ਝੰਡਾ, ਜਗਰਾਜ ਸਿੰਘ ਮਾਨਸਾ, ਲਾਭ ਸਿੰਘ ਖੋਖਰ, ਕੁਲਦੀਪ ਸਿੰਘ ਮੱਤੀ, ਬਿੱਲੂ ਸਿੰਘ ਗੁਰਨੇ, ਜਗਸੀਰ ਸਿੰਘ ਦੋਦੜਾ, ਭਗਵੰਤ ਕੌਰ ਕਿਸ਼ਨਗੜ੍ਹ, ਜੋਤੀ ਕੌਰ ਭਾਦੜਾ ਅਤੇ ਮਹਿੰਦਰ ਕੌਰ ਅਕਲੀਆ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

ਨਵੀਂ ਚੁਣੀ ਗਈ ਕਮੇਟੀ ਦੇ ਅਹੁਦੇਦਾਰਾਂ ਨੇ ਜਥੇਬੰਦੀ ਦੇ ਸੰਵਿਧਾਨ ਅਤੇ ਨਿਯਮਾਂ ਅਨੁਸਾਰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਕਿਸਾਨਾਂ ਦੇ ਹੱਕਾਂ ਲਈ ਕੰਮ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਇਆ ਜਾਵੇਗਾ ਅਤੇ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਨਵੀਂ ਟੀਮ ਕਿਸਾਨਾਂ ਦੀਆਂ ਆਸਾਂ ‘ਤੇ ਖਰੀ ਉਤਰੇਗੀ।

Related posts

ਮੁਲਾਜ਼ਮਾਂ ਦੀਆਂ ਤਰੱਕੀਆਂ ਦੋ ਮਹੀਨੇ ’ਚ ਕੀਤੀਆਂ ਜਾਣ : ਮਾਨ

Bunty

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਤੀਰ ਚਲਾ ਕੇ ਰਾਵਣ ਦੇ ਪੁਤਲੇ ਨੂੰ ਲਾਈ ਅੱਗ

admin

ਪਟਿਆਲਾ ਹਾਊਸ ਕੋਰਟ ‘ਚ ਜੱਗੂ ਭਗਵਾਨਪੁਰੀਆ ਦੀ ਪੇਸ਼ੀ ਦੌਰਾਨ ਪੁਲਿਸ ਨੂੰ ਮਿਲਿਆ ਟ੍ਰਾਂਜ਼ਿਟ ਰਿਮਾਂਡ

Bunty