Articles International

ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ !

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ।

ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾਰਟੀ ਨੇ ਐਤਵਾਰ ਦੇਰ ਰਾਤ ਉਨ੍ਹਾਂ ਨੂੰ ਆਪਣਾ ਨੇਤਾ ਚੁਣਿਆ। ਕਾਰਨੇ ਨੂੰ 85.9% ਵੋਟਾਂ ਮਿਲੀਆਂ। ਕਾਰਨੇ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਸਾਬਕਾ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ, ਸਾਬਕਾ ਸਰਕਾਰੀ ਹਾਊਸ ਲੀਡਰ ਕਰੀਨਾ ਗੋਲਡ ਅਤੇ ਸਾਬਕਾ ਸੰਸਦ ਮੈਂਬਰ ਫਰੈਂਕ ਬੇਲਿਸ ਨੂੰ ਹਰਾਇਆ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਟੀ ਅਤੇ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ, “ਮੈਨੂੰ ਗਲਤ ਨਾ ਸਮਝੋ, ਪਿਛਲੇ 10 ਸਾਲਾਂ ਵਿੱਚ ਅਸੀਂ ਜੋ ਕੀਤਾ ਹੈ ਉਸ ‘ਤੇ ਮੈਨੂੰ ਬਹੁਤ ਮਾਣ ਹੈ ਪਰ ਅੱਜ ਰਾਤ ਇੱਕ ਪਾਰਟੀ ਦੇ ਰੂਪ ਵਿੱਚ, ਇੱਕ ਦੇਸ਼ ਦੇ ਰੂਪ ਵਿੱਚ ਸਾਡੇ ਭਵਿੱਖ ਬਾਰੇ ਹੈ। ਟਰੂਡੋ ਨੇ ਸਮਰਥਕਾਂ ਨੂੰ ਸਰਗਰਮ ਰਹਿਣ ਦੀ ਅਪੀਲ ਕੀਤੀ। ਤੁਹਾਡੇ ਦੇਸ਼ ਨੂੰ ਤੁਹਾਡੀ ਪਹਿਲਾਂ ਨਾਲੋਂ ਵੀ ਵੱਧ ਲੋੜ ਹੈ। ਲੋਕਤੰਤਰ ਅਤੇ ਆਜ਼ਾਦੀ ਲਈ ਨਿਰੰਤਰ ਯਤਨਾਂ ਦੀ ਲੋੜ ਹੁੰਦੀ ਹੈ। ਇਸ ਲਈ ਹਿੰਮਤ, ਕੁਰਬਾਨੀ, ਉਮੀਦ ਅਤੇ ਸਖ਼ਤ ਮਿਹਨਤ ਦੀ ਲੋੜ ਹੁੰਦੀ ਹੈ। ਟਰੂਡੋ ਨੇ ਕਿਹਾ ਕਿ ਸਾਨੂੰ ਪਿਛਲੇ 10 ਸਾਲਾਂ ਵਿੱਚ ਪ੍ਰਾਪਤ ਕੀਤੀਆਂ ਗਈਆਂ ਸਾਰੀਆਂ ਮਹਾਨ ਚੀਜ਼ਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਸ ਦੀ ਬਜਾਏ, ਸਾਨੂੰ ਅਗਲੇ 10 ਸਾਲਾਂ ਅਤੇ ਆਉਣ ਵਾਲੇ ਦਹਾਕਿਆਂ ਵਿੱਚ ਹੋਰ ਵੀ ਪ੍ਰਾਪਤੀ ਲਈ ਪ੍ਰੇਰਿਤ ਹੋਣਾ ਚਾਹੀਦਾ ਹੈ।

ਵਰਨਣਯੋਗ ਹੈ ਕਿ ਮਾਰਕ ਕਾਰਨੇ, ਜਸਟਿਨ ਟਰੂਡੋ ਦੀ ਥਾਂ ਲੈਣਗੇ ਜਿਨ੍ਹਾਂ ਇਸ ਸਾਲ ਜਨਵਰੀ ਵਿਚ ਅਸਤੀਫਾ ਦੇ ਦਿੱਤਾ ਸੀ। ਕਾਰਨੇ ਦੇ ਹੱਥ ਕਮਾਨ ਅਜਿਹੇ ਮੌਕੇ ਆਈ ਹੈ ਜਦੋਂ ਕੈਨੇਡਾ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਛੇੜੀ ਟੈਰਿਫ (ਟੈਕਸ) ਜੰਗ ਤੇ ਕੈਨੇਡਾ ਨੂੰ 51ਵੇਂ ਰਾਜ ਵੱਲੋਂ ਆਪਣੇ ਵਿਚ ਸ਼ਾਮਲ ਕਰਨ ਦੀ ਧਮਕੀ ਜਿਹੀਆਂ ਚੁਣੌਤੀਆਂ ਦਰਪੇਸ਼ ਹਨ। ਉਹ ਪਹਿਲੇ ਕੈਨੇਡੀਅਨ ਪ੍ਰਧਾਨ ਮੰਤਰੀ ਹੋਣਗੇ ਜਿਨ੍ਹਾਂ ਨੂੰ ਕੋਈ ਵਿਧਾਨਕ ਜਾਂ ਕੈਬਨਿਟ ਤਜ਼ਰਬਾ ਨਹੀਂ ਹੋਵੇਗਾ।

Related posts

37ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ: ਸਿਡਨੀ ‘ਚ ਸਿੱਖ ਖਿਡਾਰੀਆਂ ਦਾ ਮਹਾਂਕੁੰਭ ਅੱਜ ਤੋਂ ਸ਼ੁਰੂ !

admin

ਵਕਫ਼ ਬੋਰਡ ਵਿੱਚ ਨਵੀਆਂ ਨਿਯੁਕਤੀਆਂ ‘ਤੇ ਪਾਬੰਦੀ, ਸਰਕਾਰ ਨੂੰ 7 ਦਿਨਾਂ ਦਾ ਸਮਾਂ !

admin

‘ਇੱਕ ਸਾਫ਼ ਖੇਡ ਵਾਤਾਵਰਣ ਪ੍ਰਣਾਲੀ ਦਾ ਨਿਰਮਾਣ’ ਵਿਸ਼ੇ ‘ਤੇ ਕਾਨਫਰੰਸ ਆਯੋਜਿਤ

admin