ਮਿਊਨਿਖ – ਜਰਮਨੀ ਦੇ ਮਿਊਨਿਖ ਸ਼ਹਿਰ ‘’ਚ ਭਾਰੀ ਬਰਫਬਾਰੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਤੇ ਕਈ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ। ਤੁਹਾਨੂੰ ਦੱਸ ਦੇਈਏ ਕਿ ਮਿਊਨਿਖ ਏਅਰਪੋਰਟ ਨੇ ਦੁਪਹਿਰ 12 ਵਜੇ ਤੱਕ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।
ਉਡਾਣਾਂ ਹੋਈਆਂ ਰੱਦ: ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਹੋਣ ਵਾਲੀਆਂ 760 ਉਡਾਣਾਂ ਵਿੱਚੋਂ ਹੁਣ ਤੱਕ ਕਰੀਬ 320 ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਊਨਿਖ ਹਵਾਈ ਅੱਡੇ ਨੇ ਇੱਕ ਬਿਆਨ ਜਾਰੀ ਕਰਕੇ ਉਡਾਣਾਂ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ।
ਟਰੇਨਾਂ ਵੀ ਹੋਈਆਂ ਰੱਦ ; ਦੱਸਿਆ ਜਾ ਰਿਹਾ ਹੈ ਕਿ ਬਰਫਬਾਰੀ ਕਾਰਨ ਲੰਬੀ ਦੂਰੀ ਦੀਆਂ ਟਰੇਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਏਜੰਸੀ ਮੁਤਾਬਕ ਟਰੇਨਾਂ ਮਿਊਨਿਖ ਦੇ ਕੇਂਦਰੀ ਰੇਲਵੇ ਸਟੇਸ਼ਨ ਤੱਕ ਨਹੀਂ ਪਹੁੰਚ ਸਕੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਦਿਨ ਭਰ ਸਥਿਤੀ ਅਜਿਹੀ ਹੀ ਰਹਿ ਸਕਦੀ ਹੈ। ਜਿਸ ਕਾਰਨ ਯਾਤਰੀਆਂ ਨੂੰ ਦੁਬਾਰਾ ਯਾਤਰਾ ਬੁੱਕ ਕਰਨ ਦੀ ਸਲਾਹ ਦਿੱਤੀ ਗਈ।