Sport

ਮਿਚੇਲ ਸਟਾਰਕ ਬਣੇ ਆਈ.ਪੀ. ਐਲ ਦੇ ਸਭ ਤੋਂ ਮਹਿੰਗੇ ਖਿਡਾਰੀ

ਦੁਬਈ – ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ ਆਈਪੀਐਲ ਇਤਿਹਾਸ ਦੇ ਸਭ ਤੋਂ ਮਹਿੰਗੇ ਖਿਡਾਰੀ ਬਣ ਗਏ ਹਨ। ਕੋਲਕਾਤਾ ਨਾਈਟ ਰਾਈਡਰਜ਼ ਦੀ ਟੀਮ ਨੇ ਇਸ ਖਿਡਾਰੀ ਨੂੰ 24 ਕਰੋੜ, 75 ਲੱਖ ਰੁਪਏ ਦੇ ਕੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਹੈ। ਕੋਲਕਾਤਾ ਤੋਂ ਇਲਾਵਾ ਗੁਜਰਾਤ ਟਾਈਟਨਸ ਨੇ ਵੀ ਇਸ ਖਿਡਾਰੀ ਲਈ 24.50 ਕਰੋੜ ਰੁਪਏ ਤੱਕ ਦੀ ਬੋਲੀ ਲਗਾਈ ਸੀ। ਅੱਜ ਹੋਈ ਨਿਲਾਮੀ ਵਿੱਚ ਆਸਟ੍ਰੇਲੀਆਈ ਕਪਤਾਨ ਪੈਟ ਕਮਿੰਸ ਨੂੰ ਸਨਰਾਈਜ਼ਰਸ ਹੈਦਰਾਬਾਦ ਨੇ 20.50 ਕਰੋੜ ਰੁਪਏ ਵਿੱਚ ਖਰੀਦਿਆ ਸੀ ਪਰ ਸਟਾਰਕ ਨੇ ਕੁੱਝ ਹੀ ਸਮੇਂ ਵਿੱਚ ਕਮਿੰਸ ਦਾ ਰਿਕਾਰਡ ਤੋੜ ਦਿੱਤਾ।ਪੈਟ ਕਮਿੰਸ ਦਾ 20.75 ਕਰੋੜ ਰੁਪਏ ਦਾ ਰਿਕਾਰਡ ਤੋੜਦੇ ਹੋਏ ਮਿਸ਼ੇਲ ਸਟਾਰਕ ਨੂੰ ਆਖਿਰਕਾਰ ਕੋਲਕਾਤਾ ਨਾਈਟ ਰਾਈਡਰਜ਼ ਨੇ 24.75 ਕਰੋੜ ਰੁਪਏ ਦੇ ਕੇ ਆਪਣੀ ਟੀਮ ਵਿੱਚ ਸ਼ਾਮਲ ਕਰ ਲਿਆ ਹੈ। ਮਿਸ਼ੇਲ ਸਟਾਰਕ ਨੇ ਆਪਣਾ ਆਖਰੀ ਆਈਪੀਐਲ 2015 ਵਿੱਚ ਖੇਡਿਆ ਸੀ। ਆਸਟਰੇਲੀਆ ਦੇ ਖੱਬੇ ਹੱਥ ਦੇ ਤੇਜ਼ ਸਵਿੰਗ ਗੇਂਦਬਾਜ਼ ਨੇ ਆਈਪੀਐਲ ਵਿੱਚ ਹੁਣ ਤੱਕ ਕੁੱਲ 27 ਮੈਚ ਖੇਡੇ ਹਨ। ਇਨ੍ਹਾਂ ਮੈਚਾਂ ‘’ਚ ਉਸ ਨੇ 20.38 ਦੀ ਔਸਤ ਅਤੇ 7.17 ਦੀ ਇਕਾਨਮੀ ਰੇਟ ਨਾਲ ਕੁੱਲ 34 ਵਿਕਟਾਂ ਲਈਆਂ ਹਨ। ਇਸ ਦੌਰਾਨ ਉਸ ਦਾ ਸਰਵੋਤਮ ਪ੍ਰਦਰਸ਼ਨ 15 ਦੌੜਾਂ ਦੇ ਕੇ 4 ਵਿਕਟਾਂ ਲੈਣ ਦਾ ਰਿਹਾ। ਹੁਣ ਦੇਖਣਾ ਇਹ ਹੋਵੇਗਾ ਕਿ ਆਈਪੀਐਲ 2024 ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਲਈ ਮਿਸ਼ੇਲ ਸਟਾਰਕ ਕਿਸ ਤਰ੍ਹਾਂ ਗੇਂਦਬਾਜ਼ੀ ਕਰ ਸਕਦੇ ਹਨ।

Related posts

ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

Bunty

ਅੰਡਰ-23 ਵਨਡੇ ਟੂਰਨਾਮੈਂਟ ਟੀ-20 ਫਾਰਮੈਟ ਵਿੱਚ ਖੇਡਿਆ ਜਾਵੇਗਾ !

admin

ਰਵੀ ਸ਼ਾਸਤਰੀ ਨੇ ਕੀਤਾ ਪੱਕਾ ਟੀ20 ਵਿਸ਼ਵ ਕੱਪ ਤੋਂ ਬਾਅਦ ਦੇਣਗੇ ਅਸਤੀਫ਼ਾ

Bunty