Punjab

ਮਿਡਲ ਸਕੂਲ ਲੁਹਾਰ ਸੁੱਖਾ ਸਿੰਘ ਨੂੰ ਮਿਲਿਆ ਉੱਤਮ ਸਕੂਲ ਪੁਰਸਕਾਰ !

ਪਿੰਡ ਲੁਹਾਰ ਸੁੱਖਾ ਸਿੰਘ ਦੇ ਸਰਕਾਰੀ ਮਿਡਲ ਸਕੂਲ ਨੂੰ ਉੱਤਮ ਸਕੂਲ ਪੁਰਸਕਾਰ ਦਿੱਤਾ ਗਿਆ ਹੈ।

ਜਲੰਧਰ, (ਪਰਮਿੰਦਰ ਸਿੰਘ)  – ਪੰਜਾਬ ਸਰਕਾਰ ਵੱਲੋਂ ਜਲੰਧਰ ਜ਼ਿਲੇ ਵਿਚੋਂ ਸਾਲ 2024-25 ਲਈ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਵਿਚ ਪੈਂਦੇ ਪਿੰਡ ਲੁਹਾਰ ਸੁੱਖਾ ਸਿੰਘ ਦੇ ਸਰਕਾਰੀ ਮਿਡਲ ਸਕੂਲ ਨੂੰ ਉੱਤਮ ਸਕੂਲ ਪੁਰਸਕਾਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਵਿਭਾਗ ਵੱਲੋਂ ਸਕੂਲ ਨੂੰ ਸਨਮਾਨ ਚਿੰਨ੍ਹ ਤੇ ਪੰਜ ਲੱਖ ਰੁਪਏ ਦੇ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।ਸਕੂਲ ਨੂੰ ਉੱਤਮ ਸਕੂਲ ਪੁਰਸਕਾਰ ਮਿਲਣ ‘ਤੇ ਸ਼ਿਵਾਲੀ ਸਕੂਲ ਇੰਚਾਰਜ ਨੇ ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖਿਆ ਸਕੱਤਰ ਅਨਿੰਦਿਤਾ ਮਿਤਰਾ, ਡੀ. ਪੀ. ਆਈ. ਪਰਮਜੀਤ ਸਿੰਘ ਅਤੇ ਜ਼ਿਲਾ ਸਿੱਖਿਆ ਅਫਸਰ ਗੁਰਿੰਦਰਜੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਤੇ ਕਿਹਾ ਕਿ ਵਿਦਿਆਰਥੀਆਂ ਦੀ ਵਿਦਿਆ ਅਤੇ ਸਕੂਲ ਦੇ ਵਿਕਾਸ ਸਾਰਾ ਸਟਾਫ ਹੋਰ ਮਿਹਨਤ ਅਤੇ ਸ਼ਿੱਦਤ ਨਾਲ ਆਪਣਾ ਫਰਜ਼ ਨਿਭਾਵਾਂਗੇ। ਚੰਡੀਗੜ੍ਹ ਵਿਖੇ ਮਿਉਂਸੀਪਲ ਭਵਨ ਵਿਚ ਰਾਜ ਪੱਧਰੀ ਸਮਾਗਮ ਵਿਚ ਸਿੱਖਿਆ ਮੰਤਰੀ ਪੰਜਾਬ ਤੋਂ ਉਪਰੋਕਤ ਪੁਰਸਕਾਰ ਹਾਸਲ ਕਰਨ ਵਾਲੇ ਮਾਸਟਰ ਬਲਜੀਤ ਸਿੰਘ ਵਲੋਂ ਪਿੰਡ ਦੀ ਪੰਚਾਇਤ ਅਤੇ ਐਨ. ਆਰ. ਆਈ. ਸੱਜਣਾਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਪਿੰਡ ਦਾ ਇੰਨਾ ਮਾਣ ਵਧਿਆ ਹੈ। ਇਸ ਮੌਕੇ ਹਰਿੰਦਰ ਕੌਰ ਪ੍ਰਿੰਸੀਪਲ, ਬੀ. ਐੱਨ. ਓ. ਸੁਨੀਤਾ ਸਹੋਤਾ, ਗੀਤਾ ਰਾਣੀ, ਪ੍ਰਿਆ ਪਸਰੀਚਾ, ਵਰਿੰਦਰ ਸਿੰਘ ਗਰੋਵਰ, ਲੀਨਾ, ਮਨਜੀਤ ਕੌਰ ਅਤੇ ਸੁਖਵਿੰਦਰ ਕੌਰ ਵੀ ਮੌਜੂਦ ਸਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin