Punjab

ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨਾ ਜਬਰ ਦੀ ਹੱਦ: ਮਨਜੀਤ ਧਨੇਰ 

ਚੰਡੀਗੜ੍ਹ, (ਦਲਜੀਤ ਕੌਰ) – ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਮੀਟਿੰਗ ਖਤਮ ਹੋਣ ਤੋਂ ਬਾਅਦ ਅਗਲੀ ਮੀਟਿੰਗ ਤੈਅ ਕਰਕੇ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਵਿਸ਼ਵਾਸ਼ ਘਾਤ ਹੈ। ਉਹਨਾਂ ਨੇ ਕਿਹਾ ਕਿ ਅੱਜ ਸਵੇਰ ਤੋਂ ਹੀ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਪੁਲਿਸ ਦਾ ਜਮਘਟ ਦਿੰਦਾ ਸੀ ਕਿ ਕਿਸਾਨਾਂ ਤੇ ਜਬਰ ਦੀ ਤਿਆਰੀ ਕਰ ਲਈ ਗਈ ਹੈ। ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਭਾਰਤੀ ਜਨਤਾ ਪਾਰਟੀ ਦੀਆਂ ਪੈੜਾਂ ਵਿੱਚ ਪੈੜ ਧਰ ਕੇ ਕਿਸਾਨਾਂ ਖਿਲਾਫ ਜਬਰ ਕਰਨ ਤੇ ਉਤਾਰੂ ਹੈ।
ਜਥੇਬੰਦੀ ਦੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਪਿਛਲੇ ਦਿਨੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਇਹ ਵੀ ਕਿਹਾ ਸੀ ਕਿ ਤਿੰਨ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਚੱਲ ਰਹੀ ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਕਿਸੇ ਦਾ ਫੋਨ ਆਇਆ ਸੀ ਜੋ ਕਿ ਸੰਭਾਵਤ ਕੇਂਦਰ ਸਰਕਾਰ ਦਾ ਹੋ ਸਕਦਾ ਹੈ। ਅੱਜ ਦੀ ਘਟਨਾ ਨੇ ਉਸ ਗੱਲ ਤੇ ਮੋਹਰ ਲਗਾ ਦਿੱਤੀ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਕੱਠਪੁਤਲੀ ਵਾਂਗ ਨੱਚ ਰਹੀ ਹੈ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਭਾਵੇਂ ਕਿਸਾਨ ਸੰਘਰਸ਼ ਤਿੰਨ ਮੋਰਚਿਆਂ ਵੱਲੋਂ ਚਲਾਏ ਜਾ ਰਹੇ ਹਨ ਪਰ ਸਾਰੀਆਂ ਕਿਸਾਨ ਜਥੇਬੰਦੀਆਂ ਸਰਕਾਰੀ ਜਬਰ ਦੇ ਖਿਲਾਫ ਇੱਕਮੁੱਠ ਹਨ ਅਤੇ ਇਸ ਜਬਰ ਦਾ ਡੱਟ ਕੇ ਮੁਕਾਬਲਾ ਕਰਨਗੀਆਂ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਸ ਜਬਰ ਦੀ ਸਖਤ ਨਿਖੇਧੀ ਕਰਦੀ ਹੈ ਅਤੇ ਕਿਸਾਨ ਜਥੇਬੰਦੀਆਂ ਦਾ ਡਟਵਾਂ ਸਾਥ ਦੇਣ ਦਾ ਐਲਾਨ ਕਰਦੀ ਹੈ।

Related posts

14 ਨਵੰਬਰ ਤੋਂ ਬਰਨਾਲਾ ਤੇ ਗਿੱਦੜਬਾਹਾ ਚੋਣ ਹਲਕਿਆਂ ‘ਚ ਪਾਰਟੀਆਂ ਦੀ ਮੌਕਾਪ੍ਰਸਤੀ ਖਿਲਾਫ਼ ਮੁਹਿੰਮ ਵਿੱਢਣ ਦਾ ਐਲਾਨ 

admin

ਪਾਸਪੋਰਟ ਧਾਰਕ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਜ਼ਰੂਰ ਕਰਨ : ਦਰਸ਼ਨ ਔਲਖ

Bunty

1158 ਫ਼ਰੰਟ ਨੇ ਵੱਲੋਂ ਡਾਇਰੈਕਟਰ ਉਚੇਰੀ ਸਿੱਖਿਆ ਦਾ ਦਫ਼ਤਰ ਦਾ ਘਿਰਾਓ

admin