Punjab

ਮੀਤ ਹੇਅਰ ਵੱਲੋਂ ਭਾਰਤੀ ਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ

ਚੰਡੀਗੜ – ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਹੌਂਸਲਾ ਅਫ਼ਜਾਈ ਲਈ ਉਸ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ।
ਪੰਜਾਬ ਭਵਨ ਚੰਡੀਗੜ ਵਿਖੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਲਈ ਰੱਖੇ ਰਾਤਰੀ ਭੋਜ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਭਾਰਤੀ ਿਕਟ ਟੀਮ ਵਿੱਚ ਚੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਨੌਜਵਾਨਾਂ ਉੱਤੇ ਮਾਣ ਕਰਦੀ ਹੈ ਜਿਨਾਂ ਆਪਣੀ ਸਖ਼ਤ ਮਿਹਨਤ ਤੇ ਕਰੜੀ ਸਾਧਨਾ ਨਾਲ ਜ਼ਿੰਦਗੀ ਵਿੱਚ ਨਾਮਣਾ ਖੱਟਿਆ ਹੈ।
ਖੇਡ ਮੰਤਰੀ ਮੀਤ ਹੇਅਰ ਅਰਸ਼ਦੀਪ ਦੇ ਬਚਪਨ ਤੋਂ ਿਕਟ ਨਾਲ ਜੁੜਨ, ਪਰਿਵਾਰ ਦੀ ਹਮਾਇਤ ਅਤੇ ਸੰਘਰਸ਼ ਦੀ ਕਹਾਣੀ ਸੁਣ ਕੇ ਬਹੁਤ ਪ੍ਰਭਾਵਿਤ ਹੋਏ। ਉਨਾਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ।ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੱਸਿਆ ਕਿ ਉਹ ਖ਼ੁਦ ਵੀ ਛੋਟੇ ਹੁੰਦੇ ਿਕਟਰ ਬਣਨਾ ਚਾਹੁੰਦੇ ਸਨ ਅਤੇ ਹੁਣ ਵੀ ਉਹ ਿਕਟ ਖੇਡ ਵਿੱਚ ਬਹੁਤ ਰੁਚੀ ਰੱਖਦੇ ਹਨ ਜਿਸ ਲਈ ਕਦੇ-ਕਦੇ ਮੌਕਾ ਮਿਲਣ ਉੱਤੇ ਿਕਟ ਵੀ ਖੇਡਦੇ ਹਨ।
ਖੇਡ ਮੰਤਰੀ ਨੇ ਕਿਹਾ ਕਿ ਹੁਣ ਿਕਟ ਖੇਡ ਵਿੱਚ ਵੱਡੇ ਪੱਧਰ ਉੱਤੇ ਪੰਜਾਬ ਦੇ ਨਵੀਂ ਉਮਰ ਦੇ ਖਿਡਾਰੀ ਅੱਗੇ ਆ ਰਹੇ ਹਨ। ਉਨਾਂ ਆਸ ਪ੍ਰਗਟਾਈ ਕਿ ਰਣਜੀ ਟਰਾਫੀ ਵਿੱਚ ਪੰਜਾਬ ਹੋਰ ਵੀ ਬਿਹਤਰ ਪ੍ਰਦਰਸ਼ਨ ਕਰੇਗਾ।ਪੰਜਾਬ ਸਰਕਾਰ ਖੇਡਾਂ ਨੂੰ ਹੇਠਲੇ ਪੱਧਰ ਉੱਤੇ ਮਜ਼ਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇ। ਇਸ ਮੌਕੇ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੁਸ਼ਾਲਾ ਪਾ ਕੇ ਸਨਮਾਨਤ ਵੀ ਕੀਤਾ।ਇਸ ਮੌਕੇ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੇ ਕੋਚ ਵੀ ਮੌਜੂਦ ਸਨ।

Related posts

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ

admin

‘ਮਟੀਰੀਅਲ ਕੈਮਿਸਟਰੀ ਅਤੇ ਨੈਨੋਮੈਟੀਰੀਅਲ’ ’ਤੇ ਰਾਸ਼ਟਰੀ ਸੈਮੀਨਾਰ ਆਯੋਜਿਤ 

admin