Punjab

ਮੁਰਾਦਾਬਾਦ ’ਚ ਲੰਗਰ ਹਾਲ ਅਤੇ ਸਿੱਖਾਂ ਦੇ ਘਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਨਜ਼ਦੀਕ ਪਿੰਡ ਗਾਗਨ ਮਨੋਹਰਪੁਰ ਵਿਖੇ ਪ੍ਰਸਾਸ਼ਨ ਵੱਲੋਂ ਲੰਗਰ ਹਾਲ ਅਤੇ ਕੁਝ ਸਿੱਖਾਂ ਦੇ ਘਰ ਤੋੜਨ ਦੇ ਸਬੰਧ ਵਿਚ ਇਨਸਾਫ ਕਰਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਧਾਮੀ ਨੇ ਯੂਪੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਗਾਗਨ ਮਨੋਹਰਪੁਰ ਵਿਖੇ ਸੰਨ 1973 ਤੋਂ ਵੱਸੇ ਹੋਏ ਸਿੱਖਾਂ ਨੂੰ ਜਾਣ ਬੁਝ ਕੇ ਉਜਾੜਿਆ ਜਾ ਰਿਹਾ ਹੈ, ਲਿਹਾਜ਼ਾ ਇਸ ਮਾਮਲੇ ਵਿਚ ਸਬੰਧਤ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਹੋਏ ਨੁਕਸਾਨ ਦਾ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਯੂਪੀ ਸਿੱਖ ਮਿਸ਼ਨ ਹਾਪੜ ਰਾਹੀਂ ਪੜਤਾਲ ਕਰਵਾਈ ਗਈ ਹੈ, ਜਿਸ ਦੀ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਇਹ ਜ਼ਮੀਨ ਪੰਚਾਇਤ ਵੱਲੋਂ 1973 ਵਿਚ ਸ. ਗੰਗਾ ਸਿੰਘ ਨਾਂ ਦੇ ਵਿਅਕਤੀ ਨੂੰ ਦਿੱਤੀ ਗਈ ਸੀ, ਜਿਸ ਦਾ ਪਰਿਵਾਰ ਹੁਣ ਤਕ ਇਸ ’ਤੇ ਰਹਿ ਰਿਹਾ ਹੈ। ਇਨ੍ਹਾਂ ਸਿੱਖਾਂ ਨੇ ਉਥੇ ਇਕ ਗੁਰਦੁਆਰਾ ਸਾਹਿਬ ਵੀ ਤਿਆਰ ਕੀਤਾ ਹੈ ਅਤੇ ਇਕ ਲੰਗਰ ਹਾਲ ਬਣਾਇਆ ਹੋਇਆ ਹੈ। ਜਿਥੇ ਰੋਜ਼ਾਨਾ ਸੈਂਕੜੇ ਲੋਕ ਫਰੀ ਲੰਗਰ ਛਕਦੇ ਹਨ, ਪਰ ਪ੍ਰਸ਼ਾਸਨ ਨੇ ਲੰਗਰ ਹਾਲ ਨੂੰ ਤੋੜਦਿਆਂ ਕੁਝ ਸਿੱਖ ਪਰਿਵਾਰਾਂ ਦੇ ਘਰ ਵੀ ਢਾਹ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਇਹ ਧੱਕੇਸ਼ਾਹੀ ਵਾਲੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ 50 ਸਾਲ ਤੋਂ ਵੱਸੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ ਅਤੇ ਯੂਪੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਨਾਗਰਿਕਾਂ ਨਾਲ ਹੁੰਦੀ ਧੱਕੇਸ਼ਾਹੀ ਰੋਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਸਿੱਖਾਂ ਦੇ ਘਰ ਢਾਹੁਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਿੱਖਾਂ ਦਾ ਉਜਾੜਾ ਰੋਕਿਆ ਜਾਵੇ।

Related posts

ਨਵੰਬਰ 2015 ’ਚ ਪਿੰਡ ਮੱਲਕੇ ਅੰਦਰ ਹੋਈ ਬੇਅਦਬੀ ਦੇ ਗਵਾਹ ਸ. ਗੁਰਸੇਵਕ ਸਿੰਘ ਫ਼ੌਜੀ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ

Bunty

ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਛਾਪੇਮਾਰੀ; 6.69 ਕਰੋੜ ਰੁਪਏ ਦੀ ਰਕਮ ਵਾਲੇ 24 ਬੈਂਕ ਖਾਤੇ ਫ੍ਰੀਜ਼

Bunty

ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਭਗਵੰਤ ਮਾਨ ਦਾ ਵੱਡਾ ਫੈਸਲਾ

Bunty