India

ਮੁਲਜ਼ਮ ਅਨੁਜ ਵੱਲੋਂ ਪੁਲਿਸ ਹਿਰਾਸਤ ’ਚ ਖ਼ੁੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ ’ਚ ਮੌਤ

ਮੁੰਬਈ – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ’ਤੇ ਗੋਲੀਬਾਰੀ ਦੇ ਮਾਮਲੇ ’ਚ ਗਿ੍ਰਫਤਾਰ ਕੀਤੇ ਮੁਲਜ਼ਮ ਨੇ ਅੱਜ ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਦੀ ਹਿਰਾਸਤ ’ਚ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮਿ੍ਰਤਕ ਅਨੁਜ ਥਾਪਨ (23) ਨੇ ਹਿਰਾਸਤ ਦੇ ਪਖਾਨੇ ਅੰਦਰ ਬੈੱਡਸ਼ੀਟ ਨਾਲ ਫਾਹਾ ਲੈ ਲਿਆ। ਉਸ ਨੂੰ ਸਰਕਾਰੀ ਜੀਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੂੰ ਮਿ੍ਰਤਕ ਐਲਾਨ ਦਿੱਤਾ ਗਿਆ। ਥਾਪਨ ਨੂੰ ਪੰਜਾਬ ਤੋਂ ਸੋਨੂੰ ਕੁਮਾਰ ਬਿਸ਼ਨੋਈ ਦੇ ਨਾਲ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਕਥਿਤ ਤੌਰ ’ਤੇ ਹਥਿਆਰ ਸਪਲਾਈ ਕਰਨ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ।

Related posts

ਫੈੇਲ ਰਹੀ ਖਾੜੀ ਜੰਗ : ਟਰੰਪ ਨੂੰ ਹੁਣ ਕੰਬਲ ਨਹੀਂ ਛੱਡ ਰਿਹਾ !

admin

ਦਿੱਲੀ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਨੂੰ ਫਟਕਾਰ ਲਗਾਈ

admin

ਆਰਟੇਮਿਸ II ਮਿਸ਼ਨ : ਅੱਜ ਅੱਧੀ ਸਦੀ ਬਾਅਦ ਮਨੁੱਖ ਫਿਰ ਚੰਦ ਉਪਰ ਜਾਣਗੇ

admin