International

ਮੁਹੰਮਦ ਸ਼ਹਾਬੁਦੀਨ ਨੂੰ ਅਹੁਦੇ ਤੋਂ ਹਟਾਉਣ ਬਾਰੇ ਕੋਈ ਫੈਸਲਾ ਨਹੀਂ ਲਿਆ : ਅੰਤਿ੍ਰਮ ਸਰਕਾਰ

ਢਾਕਾ – ਬੰਗਲਾਦੇਸ਼ ਦੀ ਅੰਤਿ੍ਰਮ ਸਰਕਾਰ ਨੇ ਕਿਹਾ ਕਿ ਉਸ ਨੇ ਰਾਸ਼ਟਰਪਤੀ ਮੁਹੰਮਦ ਸ਼ਹਾਬੁਦੀਨ ਨੂੰ ਅਹੁਦੇ ਤੋਂ ਹਟਾਉਣ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਬੰਗਲਾਦੇਸ਼ ਦੀ ਅੰਤਿ੍ਰਮ ਸਰਕਾਰ ਨੇ ਇਹ ਗੱਲ ਅਜਿਹੇ ਸਮੇਂ ਕਹੀ ਜਦੋਂ ਇਕ ਦਿਨ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਸ਼ੇਖ ਹਸੀਨਾ ਦੇ ਅਸਤੀਫੇ ’ਤੇ ਸਵਾਲ ਉਠਾਉਣ ਵਾਲੀ ਟਿੱਪਣੀ ਨੂੰ ਲੈ ਕੇ ਉਨ੍ਹਾਂ ਕੋਲੋਂ ਅਹੁਦਾ ਛੱਡਣ ਦੀ ਮੰਗ ਕੀਤੀ ਸੀ।ਸ਼ਹਾਬੁਦੀਨ ਨੇ ਪਿਛਲੇ ਹਫਤੇ ਬੰਗਾਲੀ ਅਖ਼ਬਾਰ ਨੂੰ ਦਿੱਤੇ ਇਕ ਇੰਟਰਵਿਊ ‘ਚ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਗੱਲ ਦਾ ਕੋਈ ਦਸਤਾਵੇਜ਼ੀ ਸਬੂਤ ਨਹੀਂ ਹੈ ਕਿ ਸ਼ੇਖ ਹਸੀਨਾ ਨੇ ਅਗਸਤ ‘ਚ ਵਿਦਿਆਰਥੀਆਂ ਦੀ ਅਗਵਾਈ ਵਿਚ ਵੱਡੇ ਪੈਮਾਨੇ ‘ਤੇ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਦੇਸ਼ ਛੱਡਣ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਮੰਗਲਵਾਰ ਨੂੰ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਬੰਗਭਵਨ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸ਼ਹਾਬੂਦੀਨ ਦੇ ਅਸਤੀਫੇ ਦੀ ਮੰਗ ਕੀਤੀ ਸੀ।

Related posts

ਭਾਰਤ ਨੇ ਸ਼੍ਰੀਲੰਕਾ ਦੀ ਸਹਾਇਤਾ ਪ੍ਰਤੀ ਮੁੜ ਪ੍ਰਗਟਾਈ ਵਚਨਬੱਧਤਾ, ਕਿਹਾ- ਲੋਕਤੰਤਰੀ ਤਰੀਕਿਆਂ ਨਾਲ ਸੰਕਟ ਦੇ ਜਲਦੀ ਹੱਲ ਦੀ ਉਮੀਦ

Bunty

ਅਫਗਾਨਿਸਤਾਨ ਦੇ ਸਾਬਕਾ ਵਿੱਤ ਮੰਤਰੀ ਅਮਰੀਕਾ ‘ਚ ਕੈਬ ਚਲਾਉਣ ਲਈ ਮਜਬੂਰ

Bunty

ਯੂਕਰੇਨ ਨੂੰ 50 ਡਾਲਰ ਦਿੱਤਾ ਸੀ ਚੰਦਾ, ਹੋਈ 12 ਸਾਲ ਦੀ ਕੈਦ

Bunty