India

ਮੁੜ ਕਿਸਾਨ ਅੰਦੋਲਨ ਦੀ ਆਹਟ! 13 ਫਰਵਰੀ ਨੂੰ ਦਿੱਲੀ ’ਚ ਟਰੈਕਟਰ ਮਾਰਚ ਕੱਢਣਗੇ ਕਿਸਾਨ

ਨਵੀਂ ਦਿੱਲੀ – ਕਿਸਾਨ ਇਕ ਵਾਰ ਫਿਰ ਤੋਂ ਸੜਕਾਂ ’ਤੇ ਉਤਰਨਗੇ। 13 ਫਰਵਰੀ ਨੂੰ ਦਿੱਲੀ ’ਚ ਕਿਸਾਨਾਂ ਨੇ ਕੇਂਦਰ ’ਤੇ ਦਬਾਅ ਬਣਾਉਣ ਲਈ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਦੇਸ਼ ਭਰ ਤੋਂ 200 ਤੋਂ ਵਧੇਰੇ ਕਿਸਾਨ ਜਥੇਬੰਦੀਆਂ ’ਦਿੱਲੀ ਚਲੋ’ ਮਾਰਚ ’ਚ ਹਿੱਸਾ ਲੈਣਗੇ।
ਡੱਲੇਵਾਲ ਨੇ ਦੋਸ਼ ਲਾਇਆ ਕਿ ਜਦੋਂ ਕਿਸਾਨਾਂ ਨੇ ਹੁਣ ਰੱਦ ਕੀਤੇ ਜਾ ਚੁੱਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਸੀ ਤਾਂ ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਰੰਟੀ ਦੇਣ ਦਾ ਵਾਅਦਾ ਕੀਤਾ ਸੀ ਪਰ ਕਾਰਪੋਰੇਟ ਖੇਤਰ ਦੇ ਦਬਾਅ ਕਾਰਨ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਮਾਰਚ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਸਿਰਫ਼ ਪੰਜਾਬ ਹੀ ਨਹੀਂ ਹਰਿਆਣਾ ਸਮੇਤ ਹੋਰ ਸੂਬਿਆਂ ਦੇ ਕਿਸਾਨ ਵੀ ਇਸ ਮਾਰਚ ਵਿਚ ਹਿੱਸਾ ਲੈਣਗੇ।
ਕਿਸਾਨ ਸ਼ੰਭੂ, ਖਨੌਰੀ ਅਤੇ ਡਬਵਾਲੀ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ। ਡੱਲੇਵਾਲ ਨੇ ਕਿਹਾ ਕਿ ਕਿਸਾਨ ਲਈ ਕਾਨੂੰਨੀ ਗਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਖੇਤੀ ਕਰਜ਼ਾ ਮੁਆਫ਼ੀ, ਪੁਲਸ ਮਾਮਲਿਆਂ ਨੂੰ ਵਾਪਸ ਲੈਣ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਪੀੜਤਾਂ ਲਈ ਨਿਆਂ ਦੀ ਮੰਗ ਕਰਨਗੇ।

Related posts

ਪਿਆਰ ਅਤੇ ਖੁਸ਼ੀ ਦੇ ਜਸ਼ਨ ਦਾ ਪ੍ਰਤੀਕ – ਰੰਗਾਂ ਦਾ ਤਿਉਹਾਰ ਹੋਲੀ !

admin

ਬਦਲਦੇ ਸਮੇਂ ਵਿੱਚ ਰੰਗ ਬਦਲਣ ਦੀ ਹੋਲੀ !

admin

ਹੁਣ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਯਤਨ ਸ਼ੁਰੂ !

admin