International

ਮੁੰਡੇ ਨਹੀਂ ਪਾ ਸਕਦੇ ਜੀਨ ਦੀ ਪੈਂਟ, ਸਰਕਾਰ ਨੇ ਲਗਾ ਤੀ ਰੋਕ

ਅਫਗਾਨਿਸਤਾਨ – ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਹੁਣ ਮਰਦਾਂ ਲਈ ਵੀ ਸਖਤ ਇਸਲਾਮੀ ਨਿਯਮ ਲਾਗੂ ਕਰ ਦਿੱਤੇ ਹਨ। 15 ਅਗਸਤ 2021 ਨੂੰ ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ, ਦੇਸ਼ ’ਚ ਕਈ ਤਰ੍ਹਾਂ ਦੇ ਕਾਨੂੰਨ ਲਾਗੂ ਕੀਤੇ ਗਏ ਸਨ, ਜਿਨ੍ਹਾਂ ’ਚ ਖਾਸ ਤੌਰ ‘ਤੇ ਔਰਤਾਂ ਦੀ ਨਿੱਜੀ ਆਜ਼ਾਦੀ ‘ਤੇ ਭਾਰੀ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਦੌਰਾਨ ਹੁਣ ਨਵੇਂ ਹੁਕਮਾਂ ਤਹਿਤ ਮਰਦਾਂ ਲਈ ਇਨ੍ਹਾਂ ਸਖ਼ਤ ਇਸਲਾਮਿਕ ਕਾਨੂੰਨਾਂ ਦਾ ਪਾਲਣ ਕਰਨਾ ਲਾਜ਼ਮੀ ਹੋਵੇਗਾ। ਦੱਸ ਦਈਏ ਕਿ ਤਾਲਿਬਾਨ ਦੇ ਨਵੇਂ ਫ਼ਰਮਾਨ ਮੁਤਾਬਕ ਹੁਣ ਅਫ਼ਗਾਨਿਸਤਾਨ ਦੇ ਮਰਦਾਂ ਲਈ ਦਾੜ੍ਹੀ ਰੱਖਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦਾੜ੍ਹੀ ਦੀ ਲੰਬਾਈ ਬਾਰੇ ਵੀ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਇਹ ਮੁੱਠੀ ਜਿੰਨੀ ਲੰਬੀ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਇਸਲਾਮੀ ਕਾਨੂੰਨ ਤਹਿਤ ਵਾਲ ਕੱਟਣ ਦੇ ਨਿਯਮ ਵੀ ਨਿਰਧਾਰਿਤ ਕੀਤੇ ਗਏ ਹਨ।ਹੁਕਮਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਵਾਲ ਕੱਟਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ ਜੋ ਇਸਲਾਮਿਕ ਮਨੁੱਖਤਾ ਦੇ ਵਿਰੁੱਧ ਹੈ। ਇਸ ਦੌਰਾਨ ਤਾਲਿਬਾਨ ਨੇ ਮਰਦਾਂ ਦੇ ਕੱਪੜਿਆਂ ਨੂੰ ਲੈ ਕੇ ਵੀ ਸਖਤ ਨਿਯਮ ਜਾਰੀ ਕੀਤੇ ਹਨ। ਨਵੇਂ ਕਾਨੂੰਨਾਂ ਮੁਤਾਬਕ ਅਫਗਾਨ ਪੁਰਸ਼ ਹੁਣ ਜੀਨਸ ਨਹੀਂ ਪਹਿਨ ਸਕਣਗੇ। ਇਸ ਤੋਂ ਇਲਾਵਾ ਗੈਰ-ਮੁਸਲਮਾਨਾਂ ਦੀ ਨਕਲ ਕਰਨ ਵਾਲੇ ਪਹਿਰਾਵੇ ਅਤੇ ਜੀਵਨ ਸ਼ੈਲੀ ‘ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ। ਤਾਲਿਬਾਨ ਦਾ ਕਹਿਣਾ ਹੈ ਕਿ ਇਨ੍ਹਾਂ ਨਿਯਮਾਂ ਦਾ ਮਕਸਦ ਅਫਗਾਨਿਸਤਾਨ ਦੇ ਬੰਦਿਆਂ ਨੂੰ ਇਸਲਾਮਿਕ ਰੀਤੀ-ਰਿਵਾਜਾਂ ਅਧੀਨ ਰੱਖਣਾ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਡਰੋਨ ਹਮਲੇ ਤੋਂ ਬਾਅਦ ਯੂਏਈ ਦੇ ਫੁਜੈਰਾਹ ਆਇਲ ਇੰਡਸਟਰੀ ਏਰੀਆ ਵਿੱਚ ਲੱਗੀ ਅੱਗ

admin