India

ਮੁੰਬਈ ’ਚ ਵੱਡਾ ਹਾਦਸਾ, 20 ਮੰਜ਼ਿਲਾ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ

ਮੁੰਬਈ – ਮੁੰਬਈ ਦੇ ਤਾਰਦੇਓ  ‘ਚ ਭਾਟੀਆ ਹਸਪਤਾਲ  ਨੇੜੇ ਸਥਿਤ 20 ਮੰਜ਼ਿਲਾ ਕਮਲਾ ਇਮਾਰਤ  ‘ਚ ਸ਼ਨੀਵਾਰ ਸਵੇਰੇ 7.30 ਵਜੇ ਅੱਗ ਲੱਗ ਗਈ। ਇਹ ਲੈਵਲ 3 ਦੀ ਅੱਗ ਹੈ। ਇਸ ਹਾਦਸੇ ਵਿੱਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਅਤੇ 15 ਹਸਪਤਾਲ ਵਿੱਚ ਭਰਤੀ ਹਨ। ਹਸਪਤਾਲ ਵਿੱਚ ਦਾਖ਼ਲ 15 ਵਿੱਚੋਂ 3 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਦਕਿ ਬਾਕੀ 12 ਨੂੰ ਜਨਰਲ ਵਾਰਡ ਵਿੱਚ ਰੱਖਿਆ ਗਿਆ ਹੈ। ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਨੇ ਕਿਹਾ ਕਿ ਛੇ ਬਜ਼ੁਰਗ ਜਿਨ੍ਹਾਂ ਨੂੰ ਆਕਸੀਜਨ ਸਹਾਇਤਾ ਪ੍ਰਣਾਲੀ ਦੀ ਲੋੜ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਮੌਕੇ ‘ਤੇ ਪੰਜ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਧੂੰਆਂ ਬਹੁਤ ਜ਼ਿਆਦਾ ਹੈ। ਸਾਰੇ ਲੋਕ ਬਚ ਗਏ ਹਨ। ਇਸ ਮਾਮਲੇ ਵਿੱਚ ਹੋਰ ਵੇਰਵਿਆਂ ਦੀ ਉਡੀਕ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ 18ਵੀਂ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਹੌਲੀ-ਹੌਲੀ ਇਹ ਫੈਲ ਗਈ। ਧਿਆਨਦੇਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮੁੰਬਈ ਦੇ ਘਾਟਕੋਪਰ ਇਲਾਕੇ ‘ਚ ਅੱਗ ਲੱਗਣ ਦੀ ਖਬਰ ਆਈ ਸੀ। ਇੱਥੇ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਉੱਚੀਆਂ-ਉੱਚੀਆਂ ਉੱਠਣ ਲੱਗੀਆਂ। ਪੂਰੇ ਅਸਮਾਨ ਵਿੱਚ ਧੂੰਏਂ ਦਾ ਗੁਬਾਰ ਫੈਲ ਗਿਆ ਸੀ। ਅੱਗ ਨਾਲ ਕਈ ਝੁੱਗੀਆਂ ਵੀ ਸੜ ਕੇ ਸੁਆਹ ਹੋ ਗਈਆਂ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin