Bollywood

ਮੁੰਬਈ ’ਚ ਸਲਮਾਨ ਖਾਨ ਦੇ ਘਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਮੁੰਬਈ – ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁੰਬਈ ਪੁਲਸ ਨੇ ਤੁਰੰਤ ਸੁਰੱਖਿਆ ਵਧਾ ਦਿੱਤੀ। ਪੁਲਸ ਨੇ ਦੱਸਿਆ ਕਿ ਅੱਜ ਸਵੇਰੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਅੱਜ ਸਵੇਰੇ 5 ਵਜੇ ਇਕ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀ ਨੇ ਹਵਾ ਵਿਚ ਤਿੰਨ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਮੁੰਬਈ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫੋਰੈਂਸਿਕ ਟੀਮ ਵੀ ਜਾਂਚ ਲਈ ਪਹੁੰਚ ਗਈ ਹੈ। ਦੋਵੇਂ ਸ਼ੂਟਰ ਬਾਈਕ ’ਤੇ ਆਏ ਅਤੇ ਫਿਰ ਹਵਾ ’ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਦੋਵਾਂ ਨੇ ਹੈਲਮੇਟ ਪਾਇਆ ਹੋਇਆ ਸੀ, ਜਿਸ ਕਾਰਨ ਫਿਲਹਾਲ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ। ਆਈਐਮ ਸ਼ਾਖਾ ਅਤੇ ਸਥਾਨਕ ਪੁਲਸ ਦੀਆਂ ਟੀਮਾਂ ਨੇ ਮੌਕੇ ਦਾ ਦੌਰਾ ਕੀਤਾ। ਸਲਮਾਨ ਖਾਨ ਦੇ ਬੰਗਲੇ ਦੇ ਬਾਹਰ ਗੋਲੀ ਕਿਸ ਨੇ ਚਲਾਈ ਇਹ ਅਜੇ ਜਾਂਚ ਦਾ ਵਿਸ਼ਾ ਹੈ ਪਰ ਸਲਮਾਨ ਖਾਨ ਨੂੰ ਖਤਰੇ ਦੇ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Related posts

ਡੁਬਈ ਬਾਲੀਵੁੱਡ ਅਤੇ ਕਾਰੋਬਾਰੀ ਹਸਤੀਆਂ ਲਈ ਮਨਭਾਉਂਦੀ ਥਾਂ ਕਿਉਂ ਹੈ ?

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin