India

ਮੁੰਬਈ ਹਮਲੇ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਮੁੰਬਈ – ਮੁੰਬਈ ਵਿਚ ਹੋਏ ਅਤਿਵਾਦੀ ਹਮਲੇ ਦੀ ਬਰਸੀ ਮੌਕੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ, ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਰਧਾਂਜਲੀ ਦਿੰਦਿਆਂ ਲਿਖਿਆ ਕਿ ਭਾਰਤ ਅਤਿਵਾਦ ਵਿਰੋਧੀ ਪਹਿਲਕਦਮੀਆਂ ਵਿੱਚ ਇੱਕ ਮੋਹਰੀ ਦੇਸ਼ ਬਣ ਗਿਆ ਹੈ। ਉਨ੍ਹਾਂ ਕਿਹਾ ਅਤਿਵਾਦ ਸਮੁੱਚੀ ਮਨੁੱਖਤਾ ’ਤੇ ਇੱਕ ਧੱਬਾ ਹੈ, ਮੋਦੀ ਸਰਕਾਰ ਦੀ ਅਤਿਵਾਦ ਦੇ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਦੀ ਪੂਰੀ ਦੁਨੀਆ ਨੇ ਸ਼ਲਾਘਾ ਕੀਤੀ ਹੈ।ਜ਼ਿਕਰਯੋਗ ਹੈ ਕਿ 26 ਨਵੰਬਰ 2008 ਨੂੰ ਪਾਕਿਸਤਾਨ ਦੇ 10 ਅਤਿਵਾਦੀਆਂ ਵੱਲੋਂ ਮੁੰਬਈ ਦੇ ਕਈ ਹਿੱਸਿਆਂ ਵਿੱਚ ਇੱਕੋ ਸਮੇਂ ਕੀਤੇ ਗਏ ਹਮਲਿਆਂ ਤੋਂ ਬਾਅਦ 166 ਲੋਕਾਂ ਦੀ ਜਾਨ ਚਲੀ ਗਈ ਅਤੇ 300 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪਾਕਿਸਤਾਨ ਸਥਿਤ ਅਤਿਵਾਦੀ ਸਮੂਹ ਲਸ਼ਕਰ-ਏ-ਤੋਇਬਾ (LeT) ਦੇ ਦਸ ਹਥਿਆਰਬੰਦ ਅਤਿਵਾਦੀ ਇਸ ਘਟਨਾ ਨੂੰ ਅੰਜਾਮ ਦੇਣ ਵਿਚ ਸ਼ਾਮਲ ਸਨ ਅਤੇ ਉਨ੍ਹਾਂ ਸਮੁੰਦਰ ਰਾਹੀਂ ਸ਼ਹਿਰ ਵਿੱਚ ਦਾਖਲ ਹੁੰਦਿਆਂ ਤਾਜ ਪੈਲੇਸ ਹੋਟਲ, ਓਬਰਾਏ ਟ੍ਰਾਈਡੈਂਟ ਹੋਟਲ, ਸੀਐਸਟੀ ਰੇਲਵੇ ਸਟੇਸ਼ਨ, ਅਤੇ ਨਰੀਮਨ ਹਾਊਸ ਆਦਿ ਮਸ਼ਹੂਰ ਥਾਵਾਂ ’ਤੇ ਹਮਲੇ ਕੀਤਾ।

Related posts

24 ਦੇਸ਼ਾਂ ਵਿੱਚ ਭਾਰਤੀ ਨਿਰਯਾਤ ਸਾਲ-ਦਰ-ਸਾਲ ਵਧਿਆ

admin

ਭਾਰਤ ਇੱਕ ਗਲੋਬਲ ਜਹਾਜ਼ ਨਿਰਮਾਣ ਕੇਂਦਰ ਬਣਨ ਦੇ ਲਈ ਤਿਆਰ

admin

ਭਾਰਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਿਕਾਰਡ ਤੋੜ ਸੇਲ ਹੋਈ !

admin