Punjab

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ – ਕੇਜਰੀਵਾਲ

ਆਮ ਆਦਮੀ ਪਾਰਟੀ (ਆਪ) ਨੇ ਆਉਣ ਵਾਲੀਆਂ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਅੰਮ੍ਰਿਤਸਰ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਅਤੇ ਭਦੌੜ ਦੋਵਾਂ ਸੀਟਾਂ ਤੋਂ ਹਾਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਅਸੀਂ ਤਿੰਨ ਵਾਰ ਸਰਵੇਖਣ ਕਰਵਾ ਚੁੱਕੇ ਹਾਂ। ਤਿੰਨੋਂ ਸਰਵੇਖਣਾਂ ਵਿੱਚ ਆਮ ਆਦਮੀ ਪਾਰਟੀ ਦੋਵਾਂ ਥਾਵਾਂ ‘ਤੇ ਬਹੁਤ ਮੋਹਰੀ ਰਹੀ।

ਸਰਵੇ ਮੁਤਾਬਕ ਚਮਕੌਰ ਸਾਹਿਬ ਵਿੱਚ ਚੰਨੀ ਨੂੰ 35 ਫ਼ੀਸਦੀ ਲੋਕਾਂ ਨੇ ਪਸੰਦ ਕੀਤਾ ਅਤੇ ਆਮ ਆਦਮੀ ਪਾਰਟੀ ਨੂੰ 52 ਫੀਸਦੀ ਲੋਕਾਂ ਨੇ ਚੁਣਿਆ। ਦੂਜੇ ਪਾਸੇ ਚੰਨੀ ਦੀ ਦੂਜੀ ਸੀਟ ਭਦੌੜ ‘ਚ ‘ਆਪ’ ਉਮੀਦਵਾਰ ਨੂੰ 48 ਫੀਸਦੀ ਲੋਕਾਂ ਨੇ ਪਸੰਦ ਕੀਤਾ ਜਦਕਿ ਚੰਨੀ ਨੂੰ ਸਿਰਫ 30 ਫੀਸਦੀ ਲੋਕਾਂ ਨੇ ਪਸੰਦ ਕੀਤਾ। ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਹੀ ਬਣਕੇ ਰਹਿ ਜਾਣਗੇ, ਕਿਉਂਕਿ ਜਦੋਂ ਉਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਮੁੱਖ ਮੰਤਰੀ ਕਿਵੇਂ ਬਣਨਗੇ। ਕੇਜਰੀਵਾਲ ਨੇ ਕਿਹਾ ਕਿ ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਪੰਜਾਬ ਕਾਂਗਰਸ ਦੇ ਨੇਤਾ ਕੁਰਸੀ ਲਈ ਲਗਾਤਾਰ ਆਪਸ ਵਿੱਚ ਲੜ ਰਹੇ ਹਨ ਅਤੇ ਇੱਕ ਦੂਜੇ ‘ਤੇ ਦੂਸ਼ਣਬਾਜੀ ਦਾ ਚਿੱਕੜ ਸੁੱਟ ਰਹੇ ਹਨ। ਜਦੋਂ ਕਿ ਅਸੀਂ ਆਪਣੇ ਨੇਤਾਵਾਂ, ਵਰਕਰਾਂ ਅਤੇ ਪੰਜਾਬ ਦੇ ਲੋਕਾਂ ਨਾਲ ਮਿਲ ਕੇ ਪੰਜਾਬ ਦੇ ਵਿਕਾਸ ਲਈ ਅਗਲੇ ਪੰਜ ਸਾਲਾਂ ਲਈ ਯੋਜਨਾਵਾਂ ਉਲੀਕ ਰਹੇ ਹਾਂ। ਕਾਂਗਰਸ ਪਾਰਟੀ ਇੱਕ ਸਰਕਸ ਬਣ ਗਈ ਹੈ। ਪੰਜਾਬ ਦੇ ਲੋਕ ਸਰਕਸ ਚਲਾਉਣ ਵਾਲੇ ਨੂੰ ਵੋਟ ਨਹੀਂ ਪਾਉਣ ਵਾਲੇ।
‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀ ਪਾਰਟੀ ਦੇ ਨੇਤਾ ਇਕੱਠੇ ਰਲਕੇ ਚੋਣ ਨਹੀਂ ਲੜ ਸਕਦੇ, ਉਹ ਪੰਜਾਬ ਨੂੰ ਚੰਗਾ ਭਵਿੱਖ ਕੀ ਦੇਣਗੇ। ਮਾਨ ਨੇ ਕਾਂਗਰਸੀ ਨੇਤਾਵਾਂ ਦੀ ਆਪਸੀ ਲੜਾਈ ਦੀ ਮਿਸਾਲ ਦਿੰਦਿਆਂ ਕਿਹਾ ਕਿ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ‘ਤੇ ਦੋਸ਼ ਲਗਾਏ ਹਨ ਕਿ ਉਹ (ਮਨਪ੍ਰੀਤ ਬਾਦਲ) ਉਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਆਪਣੇ ਪਤੀ ਕੈਪਟਨ ਦੇ ਲਈ ਕਾਂਗਰਸ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰ ਰਹੀ ਹੈ,ਜਦੋਂਕਿ ਉਹ ਇਸ ਸਮੇਂ ਕਾਂਗਰਸ ਦੇ ਸੰਸਦ ਮੈਂਬਰ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਦਾ ਭਰਾ ਕਾਂਗਰਸੀ ਉਮੀਦਵਾਰ ਵਿਰੁੱਧ ਚੋਣ ਲੜ ਰਿਹਾ ਹੈ ਅਤੇ ਉਸ ਨੂੰ ਅੰਦਰੋਂ ਚੰਨੀ ਦਾ ਪੂਰਾ ਸਮਰਥਨ ਹੈ। ਕਾਂਗਰਸ ਸਰਕਾਰ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਪੁੱਤਰ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਚੋਣ ਲੜ ਰਿਹਾ ਹੈ ਅਤੇ ਉਸ ਲਈ ਰਾਣਾ ਗੁਰਜੀਤ ਕਾਂਗਰਸੀ ਉਮੀਦਵਾਰ ਵਿਰੁੱਧ ਚੋਣ ਪ੍ਰਚਾਰ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਅਸਲ ਵਿਚ ਕਾਂਗਰਸੀ ਨੇਤਾਵਾਂ ਨੂੰ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਕਿਸੇ ਵੀ ਤਰੀਕੇ ਨਾਲ ਸੱਤਾ ਵਿੱਚ ਬਣਾਈ ਰੱਖਣਾ ਹੈ। ਕੁਰਸੀ ਲਈ ਦਿਨ-ਰਾਤ ਲੜਨ ਵਾਲੀ ਕਾਂਗਰਸ ਪਾਰਟੀ ਪੰਜਾਬ ਨੂੰ ਸਥਿਰ ਸਰਕਾਰ ਨਹੀਂ ਦੇ ਸਕਦੀ। ਸੱਤਾ ਵਿੱਚ ਆਉਣ ਤੋਂ ਬਾਅਦ ਵੀ ਉਹ ਕੁਰਸੀ ਲਈ ਇਸੇ ਤਰ੍ਹਾਂ ਲੜਦੇ ਰਹਿਣਗੇ। ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਪੰਜਾਬ ਦੇ ਭਵਿੱਖ ਨੂੰ ਖਤਰੇ ਵਿੱਚ ਪਾਉਣਾ ਹੈ। ਮਾਨ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਇੱਕ ਸਥਿਰ ਤੇ ਮਜ਼ਬੂਤ ​​ਸਰਕਾਰ ਦੀ ਲੋੜ ਹੈ। ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਇੱਕਜੁੱਟ ਹੋਕੇ ਚੋਣ ਮੈਦਾਨ ਵਿੱਚ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਸੂਬੇ ਦੇ ਸਾਰੇ ਨੇਤਾ ਮਿਲ ਕੇ ਪੰਜਾਬ ਦੇ ਬਿਹਤਰ ਭਵਿੱਖ ਲਈ ਸਖ਼ਤ ਮਿਹਨਤ ਕਰ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਨੂੰ ਸਥਿਰ, ਮਜ਼ਬੂਤ ​​ਅਤੇ ਇਮਾਨਦਾਰ ਸਰਕਾਰ ਦੇਵੇਗੀ ਅਤੇ ਸੂਬੇ ਨੂੰ ਮੁੜ ਤੋਂ ਪਹਿਲਾਂ ਦੀ ਤਰ੍ਹਾਂ ਖੁਸ਼ਹਾਲ ਬਣਾਏਗੀ।

Related posts

ਸਭ ਕੁਝ ਬਰਦਾਸ਼ਤ ਕਰਾਂਗੇ, ਭ੍ਰਿਸ਼ਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ ਸਾਨੂੰ ਦਿਨ ਰਾਤ ਕੰਮ ਕਰਕੇ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਣਾ ਹੈ – ਅਰਵਿੰਦ ਕੇਜਰੀਵਾਲ

Bunty

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਕੈਬਨਟ ਮੰਤਰੀ ਆਦੇਸ਼ ਪ੍ਰਤਾਪ ਕੈਰੋ ਸਪਸ਼ਟੀਕਰਨ ਦੇਣ ਪੁੱਜੇ

Bunty

ਭਰੋਖਾ ਦੀ ਧੀ ਵੰਸ਼ਿਕਾ ਏਸ਼ੀਅਨ ਬਾਕਸਿੰਗ ਚੈਂਪੀਅਨਸ਼ਿਪ 2026 ਲਈ ਚੁਣੀ ਗਈ

admin