Punjab

ਮੁੱਖ ਮੰਤਰੀ ਚੰਨੀ, ਕੈਬਨਿਟ ਮੰਤਰੀ ਤੇ ਵਿਧਾਇਕਾਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਲਈ ਰਵਾਨਾ

ਡੇਰਾ ਬਾਬਾ ਨਾਨਕ – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ ) ਦੇ ਦਰਸ਼ਨਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀਰਵਾਰ ਨੂੰ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਦੂਸਰੇ ਦਿਨ ਆਪਣੇ ਪਰਿਵਾਰ, ਕੈਬਨਿਟ ਦੇ ਵਜ਼ੀਰ ਤੇ ਵਿਧਾਇਕਾਂ ਸਮੇਤ ਰਵਾਨਾ ਹੋਏ। ਦੱਸਿਆ ਜਾ ਰਿਹਾ ਹੈ ਕਿ ਅੱਜ ਦੂਸਰੇ ਦਿਨ 95 ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ । ਇਸ ਮੌਕੇ ਤੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀ ਰਮਨ ਕੁਮਾਰ ਪ੍ਰੋਜੈਕਟ ਡਾਇਰੈਕਟਰ, ਪੈਸੰਜਰ ਟਰਮੀਨਲ ਦੇ ਜਨਰਲ ਮੈਨੇਜਰ ਸੁਖਦੇਵ ਸਿੰਘ ਆਦਿ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕੈਬਨਿਟ ਮੰਤਰੀਆਂ ਨੂੰ ਸਿਰਪਾਓ ਭੇਟ ਕਰਕੇ ਜ਼ੀਰੋ ਲਾਈਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਰਵਾਨਾ ਕੀਤਾ।ਇਸ ਮੌਕੇ ਤੇ ਚਰਨਜੀਤ ਚੰਨੀ ਵੱਲੋਂ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ । ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ , ਵਿਜੈ ਇੰਦਰ ਸਿੰਗਲਾ ਕੈਬਨਿਟ ਮੰਤਰੀ ਤੋਂ ਇਲਾਵਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਬਰਿੰਦਰ ਮੀਤ ਸਿੰਘ ਪਾਹੜਾ ਗੁਰਦਾਸਪੁਰ ਆਪਣੇ ਪਰਿਵਾਰਾਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਪੁੱਜੇ। ਇੱਥੇ ਦੱਸਣਯੋਗ ਹੈ ਕਿ ਰਾਣਾ ਮਹਿੰਦਰ ਕੇਪੀ ਜੋ ਆਪਣੇ ਪਰਿਵਾਰਕ ਜੀਆਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਲਈ ਪੈਸੰਜਰ ਟਰਮੀਨਲ ਵਿਖੇ ਪੁੱਜੇ ਸਨ ਪ੍ਰੰਤੂ ਦਸਤਾਵੇਜ਼ ਅਧੂਰੇ ਹੋਣ ਕਾਰਨ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਤੋਂ ਵਾਂਝੇ ਰਹੇ।ਭਾਰਤ ਪਾਕਿ ਸਰਹੱਦ ਤੇ ਜ਼ੀਰੋ ਲਾਈਨ ਤੇ ਲੱਗੇ ਗੇਟ ਰਾਹੀਂ ਪਾਕਿਸਤਾਨ ਦੀ ਸਰਜ਼ਮੀਨ ਤੇ ਪੈਰ ਧਰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin