Punjab

ਮੁੱਖ ਮੰਤਰੀ ਚੰਨੀ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ

ਤਲਵੰਡੀ ਸਾਬੋ – ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੇ ਰਾਮਾਂ ਮੰਡੀ ਵਿਖੇ ਰੈਲੀ ਕਰਨ ਆਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸਮੇਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪੁੱਜੇ। ਜਿੱਥੇ ਉਨਾਂ੍ਹ ਨੇ ਕੀਰਤਨ ਸਰਵਣ ਕੀਤਾ ਉੱਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰਰੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨਾਂ੍ਹ ਦਾ ਸ਼ਾਮ ਸਮੇਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋ ਕੇ ਰਾਤ ਨੂੰ ਤਖਤ ਸਾਹਿਬ ਦੀ ਸਰਾਂ ਵਿਚ ਹੀ ਰੁਕਣ ਦਾ ਪੋ੍ਗਰਾਮ ਸੀ ਪੰ੍ਤੂ ਅੇੈਨ ਮੌਕੇ ‘ਤੇ ਪੋ੍ਗਰਾਮ ਵਿਚ ਤਬਦੀਲੀ ਕਰ ਦਿੱਤੀ ਗਈ। ਤਖਤ ਸਾਹਿਬ ਦੇ ਹੈਡ ਗੰ੍ਥੀ ਗਿਆਨੀ ਗੁਰਜੰਟ ਸਿੰਘ ਨੇ ਮੁੱਖ ਮੰਤਰੀ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਾਲ-ਨਾਲ ਹੋਰਨਾਂ ਗੁਰੁਦਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ। ਉੱਧਰ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਚੰਨੀ ਨੇ ਦਮਦਮਾ ਸਾਹਿਬ ਵਿਖੇ ਬਣੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰਰੀਤ ਸਿੰਘ ਦੀ ਰਿਹਾਇਸ਼ ‘ਤੇ ਪੁੱਜ ਕੇ ਉਨਾਂ੍ਹ ਨਾਲ ਮੁਲਾਕਾਤ ਕੀਤੀ ਅਤੇ ਕਈ ਮਸਲਿਆਂ ਸਬੰਧੀ ਉਨਾਂ੍ਹ ਨਾਲ ਵਿਚਾਰ ਵਟਾਂਦਰਾ ਕੀਤਾ। ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਰਾਪਤ ਦਮਦਮਾ ਸਾਹਿਬ ਦੀ ਪਾਵਨ ਧਰਤੀ ‘ਤੇ ਨਤਮਸਤਕ ਹੋ ਕੇ ਉਨਾਂ੍ਹ ਨੂੰ ਸਕੂਨ ਮਿਲਿਆ ਹੈ। ਉਨਾਂ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਆਉਂਦੇ ਮੁੱਖ ਰਸਤੇ ਨੂੰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਂਗ ਹੈਰੀਟੇਜ਼ ਸਟਰੀਟ ਵਿਚ ਤਬਦੀਲ ਕਰਾਂਗੇ ਤਾਂਕਿ ਦੇਸ਼ ਵਿਦੇਸ਼ ਵਿਚੋਂ ਆਉਣ ਵਾਲੀਆਂ ਸੰਗਤਾਂ ਆਲੌਕਿਕ ਵਾਤਾਵਰਨ ਦਾ ਆਨੰਦ ਲੈ ਸਕਣ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ, ਖੁਸ਼ਬਾਜ ਸਿੰਘ ਜਟਾਣਾ ਕਾਂਗਰਸ ਹਲਕਾ ਸੇਵਾਦਾਰ, ਗੁਰਜੰਟ ਸਿੰਘ ਕੁੱਤੀਵਾਲ ਸਾਬਕਾ ਵਿਧਾਇਕ, ਮੌੜ ਕਾਂਗਰਸ ਹਲਕਾ ਸੇਵਾਦਾਰ ਭੁਪਿੰਦਰ ਸਿੰਘ ਗੋਰਾ, ਡਿਪਟੀ ਕਮਿਸ਼ਨ ਬਠਿੰਡਾ ਅਰਵਿੰਦ ਪਾਲ ਸਿੰਘ ਸੰਧੂ, ਜਿਲ੍ਹਾ ਪੁਲਿਸ ਮੁਖੀ ਅਜੈ ਮਲੂਜਾ, ਪਰਮਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਹਾਜ਼ਰ ਸਨ।

Related posts

ਪੰਜਾਬ ਭਰ ਵਿੱਚ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਗੋਇਲ

admin

ਸ਼੍ਰੋਮਣੀ ਅਕਾਲੀ ਦਲ ਵਲੋਂ 33 ਜ਼ਿਲ੍ਹਾ (ਸ਼ਹਿਰੀ ਤੇ ਦਿਹਾਤੀ) ਪ੍ਰਧਾਨ ਨਿਯੁਕਤ !

admin

ਮੁੜ ਉਤਸ਼ਾਹਿਤ ਹੋਣਗੀਆਂ ਬੈਲਗੱਡੀਆਂ ਦੀਆਂ ਦੌੜਾਂ ਤੇ ਪੇਂਡੂ ਰਵਾਇਤੀ ਖੇਡਾਂ: ਚੀਮਾ

admin