Punjab

ਮੁੱਖ ਮੰਤਰੀ ਚੰਨੀ ਦੇ ਘਰ ਕੋਰੋਨਾ ਦੀ ਐਂਟਰੀ, ਪਤਨੀ, ਬੇਟਾ ਤੇ ਨੂੰਹ ਪਾਜ਼ੇਟਿਵ,ਘਰ ‘ਚ ਹੀ ਆਈਸੋਲੇਟ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਉਹਨਾਂ ਦੀ ਪਤਨੀ, ਬੇਟਾ ਤੇ ਨੂੰਹ ਕੋਰੋਨਾ ਪਾਜ਼ੇਟਿਵ ਆਏ ਹਨ। ਜ਼ਿਲ੍ਹਾ ਐਪੀਡੈਮੀਆਲੋਜਿਸਟ ਡਾ ਹਰਮਨਦੀਪ ਬਰਾੜ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ, ਪੁੱਤਰ ਤੇ ਨੂੰਹ ਨੂੰ ਕੋਰੋਨਾ ਵਾਇਰਸ ਦਾ ਲਾਗ ਪਾਇਆ ਗਿਆ ਹੈ। ਉਨ੍ਹਾਂ ਨੂੰ ਘਰ ਵਿਚ ਹੀ ਆਈਸੋਲੇਟ ਕੀਤਾ ਗਿਆ ਹੈ। ਮੁੱਖ ਮੰਤਰੀ ਦਾ ਵੀ ਟੈਸਟ ਹੋਇਆ ਹੈ। ਉਨ੍ਹਾਂ ਵਲੋਂ ਰਿਪੋਰਟ ਆਉਣ ਦੀ ਉਡੀਕ ਹੈ।  ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਸੀਐਮ ਚੰਨੀ ਇਕ ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਸਨ। ਇਸ ਉਪਰੰਤ ਉਨ੍ਹਾਂ ਨੇ ਖੁਦ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਸੀ।

Related posts

ਪੰਜਾਬ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨੂੰ ਹੜ੍ਹਾਂ ਤੋਂ ਬਾਅਦ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ !

admin

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਅੱਜ ਹੋਵੇਗੀ ਸਲਾਨਾ ਸ਼ਹੀਦੀ ਜੋੜ ਮੇਲ ਦੀ ਆਰੰਭਤਾ  ਸ਼ਹੀਦੀ ਜੋੜ ਮੇਲ ਮੌਕੇ ਨਤਮਸਤਕ ਹੋਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ : ਐਡਵੋਕੇਟ ਧਾਮੀ 

Bunty

ਜ਼ੋਨਲ ਯੁਵਕ ਮੇਲੇ 2026 ’ਚ ਪਹਿਲੇ ਰਨਰਜ਼-ਅੱਪ ਦੀ ਟਰਾਫ਼ੀ ਜਿੱਤ ਕੇ ਕਾਲਜ ਨਾਂ ਰੌਸ਼ਨ ਕੀਤਾ

admin