Punjab

ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਜੇਲ੍ਹ ‘ਚ ਤਬੀਅਤ ਵਿਗੜੀ

ਕਪੂਰਥਲਾ – ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਈਡੀ ਵੱਲੋਂ ਫੜੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੇ ਚਰਚੇ ਬੜੇ ਜੋਰ ‘ਤੇ ਹੈ। ਜਿਸ ਨੂੰ ਈਡੀ ਨੇ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ ਤੇ ਕੁੱਝ ਸਮਾਂ ਪਹਿਲਾਂ ਹਨੀ ਨੂੰ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਹਨੀ ਜੋ ਕਪੂਰਥਲਾ ਜੇਲ੍ਹ ਵਿੱਚ ਬੰਦ ਸੀ ਦੀ ਅਚਾਨਕ ਸਿਹਤ ਖਰਾਬ ਹੋ ਗਈ ਹੈ ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭੇਜ ਦਿੱਤਾ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਹਨੀ ਦੀ ਤਬੀਅਤ ਐਤਵਾਰ ਸਵੇਰੇ ਖ਼ਰਾਬ ਹੋ ਗਈ ਸੀ ਜਿਸ ਕਰਕੇ ਹਨੀ ਨੂੰ ਕਪੂਰਥਲਾ ਸਿਵਲ ਹਸਪਤਾਲ ਭੇਜਿਆ ਗਿਆ ਸੀ ਪਰ ਉੱਥੇ ਅਚਾਨਕ ਹਨੀ ਦਾ ਬਲੱਡ ਪ੍ਰੈਸ਼ਰ ਬਹੁਤ ਵਧ ਗਿਆ ਸੀ ਅਤੇ ਦਿਲ ਵਿੱਚ ਦਰਦ ਮਹਿਸੂਸ ਕਰ ਰਿਹਾ ਸੀ ਜਿਸ ਕਰਕੇ ਕਪੂਰਥਲਾ ਦੇ ਸਿਵਲ ਹਸਪਤਾਲ ਭੇਜਿਆ ਗਿਆ ਸੀ, ਉੱਥੇ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਚੈੱਕਅਪ ਕਰਵਾਉਣ ਲਈ ਕਿਹਾ ਸੀ ਅਤੇ ਹਨੀ ਨੂੰ ਇੱਕ ਟੈਸਟ ਸੰਬੰਧੀ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਹੈ ਉਨ੍ਹਾਂ ਨੂੰ ਬਲੱਡ ਪ੍ਰੈਸ਼ਰ ਤੇ ਹਾਰਟ ਦੀ ਦਿੱਕਤ ਪਹਿਲਾਂ ਵੀ ਆਈ ਸੀ। ਅਤੇ ਕਪੂਰਥਲਾ ਸਿਵਲ ਹਸਪਤਾਲ ਦੇ ਸੀਨੀਅਰ ਡਾ. SMO ਸਨਦੀਪ ਧਵਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਮਰੀਜ਼ ਦੀ ECG ‘ਚ ਕੁੱਝ ਦਿਕਤਾਂ ਹਨ।

Related posts

ਮੁੱਖ ਮੰਤਰੀ ਵੱਲੋਂ ਰੱਖੜੀ ਦੇ ਤਿਉਹਾਰ ਮੌਕੇ ਔਰਤਾਂ ਨੂੰ ਤੋਹਫਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ

Bunty

ਜਲੰਧਰ ‘ਚ ਬਣੇਗਾ 52 ਕਿਲੋਮੀਟਰ ਲੰਬਾ ਸਾਈਕਲ ਟਰੈਕ

admin

ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਦੀ ਵਰਕਿੰਗ

Bunty