Punjab

ਮੁੱਖ ਮੰਤਰੀ ਚੰਨੀ ਨੇ ਆਪਣੀ ਸੁਰੱਖਿਆ ‘ਚ ਤਾਇਨਾਤ ਅਮਲੇ ਨੂੰ ਘਟਾਉਣ ਲਈ ਡੀਜੀਪੀ ਨੂੰ ਲਿਖੀ ਚਿੱਠੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਨੂੰ ਘਟਾਉਣ ਲਈ ਪੰਜਾਬ ਦੇ ਡੀਜੀਪੀ ਨੂੰ ਮੁੜ ਚਿੱਠੀ ਲਿਖੀ ਹੈ।

ਚਿੱਠੀ ’ਚ ਉਨ੍ਹਾਂ ਲਿਖਿਆ ਕਿ ਮੇਰੇ ਵੱਲੋਂ ਮਿਤੀ 20.09.2021 ਨੂੰ ਬਤੌਰ ਮੁੱਖ ਮੰਤਰੀ, ਪੰਜਾਬ ਸਹੁੰ ਲਈ ਗਈ ਸੀ। ਸਹੁੰ ਲੈਣ ਉਪਰ ਮੇਰੇ ਵੱਲੋਂ ਡੀਜੀਪੀ ਨੂੰ ਹਦਾਇਤ ਕੀਤੀ ਗਈ ਸੀ ਕਿ ਮੇਰੀ ਸਕਿਉਰਿਟੀ ਲਈ ਤਾਇਨਾਤ ਕੀਤੇ ਗਏ ਅਮਲੇ ਨੂੰ ਘਟਾਇਆ ਜਾਵੇ। ਇਸ ਬਾਬਤ ਮੇਰੇ ਵੱਲੋਂ 22.09.2021 ਨੂੰ ਮੁੜ ਡੀਜੀਪੀ ਨੂੰ ਹਦਾਇਤ ਕੀਤੀ ਗਈ ਸੀ ਕਿ ਮੇਰੀ ਸਕਿਉਰਿਟੀ ਲਈ ਤਾਇਨਾਤ ਕੀਤੇ ਗਏ ਅਮਲੇ ਨੂੰ ਘਟਾਇਆ ਜਾਵੇ ਪ੍ਰੰਤੂ ਹਾਲੇ ਤਕ ਇਸ ਨੂੰ ਅਮਲ ’ਚ ਨਹੀਂ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਹੁਕਮ ਕਰਦਾ ਹਾਂ ਕਿ ਮੇਰੀ ਸਕਿਉਰਿਟੀ ਲਈ ਤਾਇਨਾਤ ਅਮਲੇ ਨੂੰ ਘਟਾਉਣ ਲਈ ਤੁਰੰਤ ਕਾਰਵਾਈ ਅਮਲ ’ਚ ਲਿਆਂਦੀ ਜਾਵੇ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin