ਚੰਡੀਗੜ੍ਹ – ਟਿਕਰੀ ਬਾਰਡਰ ਤੇ ਭਿਆਨਕ ਹਾਦਸੇ ‘ਚ ਸ਼ਿਕਾਰ ਹੋਈਆਂ ਮ੍ਰਿਤਕ ਔਰਤਾਂ ਦੇ ਪਰਿਵਾਰ ਨੂੰ ਮੁੱਖ ਮੰਤਰੀ ਚੰਨੀ ਨੇ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਜ਼ਖ਼ਮੀ ਔਰਤਾਂ ਦਾ ਇਲਾਜ ਚੰਨੀ ਸਰਕਾਰ ਮੁਫਤ ਕਰਵਾਏਗੀ। ਟਿਕਰੀ ਬਾਰਡਰ ‘ਤੇ ਟਰੱਕ ਹੇਠਾਂ ਆਉਣ ਕਾਰਨ 3 ਔਰਤਾਂ ਦੀ ਜਾਨ ਚਲੀ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰ ਕੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਈ ਹੈ। ਉਨ੍ਹਾਂ ਦੀ ਆਤਮਾ ਨੂੰ ਰੱਬ ਸ਼ਾਂਤੀ ਦੇਵੇ, ਨਾਲ ਹੀ ਉਨ੍ਹਾਂ ਨੇ ਹਰਿਆਣਾ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਨੂੰ ਲੱਭ ਕੇ ਉਨ੍ਹਾਂ ਨੇ ਸਲਾਖਾਂ ਪਿੱਛੇ ਦਿੱਤਾ ਜਾਵੇ।
previous post