Punjab

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ  ਨੂੰ ਸ਼ਰਧਾਂਜਲੀ ਭੇਟ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਵਿਛੜੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਰਾਜਨੀਤਿਕ ਹਸਤੀਆਂ ਅਤੇ ਪੰਜਾਬ ਦੇ ਉੱਘੇ ਗਾਇਕ, ਜਿਨਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਾਬਕਾ ਵਿਧਾਇਕਾਂ ਸੁਖਦੇਵ ਸਿੰਘ ਸੁਖਲੱਧੀ ਅਤੇ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਨੇ ਆਜ਼ਾਦੀ ਘੁਲਾਟੀਆਂ ਤਾਰਾ ਸਿੰਘ, ਸਵਰਨ ਸਿੰਘ, ਕਰੋੜਾ ਸਿੰਘ ਅਤੇ ਸੁਖਰਾਜ ਸਿੰਘ ਸੰਧਾਵਾਲੀਆ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨਾਂ ਦੇਸ਼ ਨੂੰ ਬਿ੍ਰਟਿਸ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।
ਇਸ ਦੌਰਾਨ ਸਦਨ ਨੇ ਪਰਬਤਾਰੋਹੀ ਗੁਰਚਰਨ ਸਿੰਘ ਭੰਗੂ ਅਰਜੁਨ ਐਵਾਰਡੀ ਨੂੰ ਵੀ ਸ਼ਰਧਾਂਜਲੀ ਭੇਟ ਕੀਤੇ, ਜਿਨਾਂ ਨੂੰ 1965 ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਦੀ ਸਫਲਤਾਪੂਰਵਕ ਚੜਾਈ ਕੀਤੀ। ਇਸ ਦੌਰਾਨ ਅਥਲੈਟਿਕਸ ਦੇ ਖੇਤਰ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਮਹਾਨ ਅਥਲੀਟ ਹਰੀ ਚੰਦ ਅਰਜੁਨ ਐਵਾਰਡੀ ਨੂੰ ਵੀ ਸਦਨ ਨੇ ਸ਼ਰਧਾਂਜਲੀ ਭੇਟ ਕੀਤੀ।
ਸਦਨ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨਾਂ ਸੰਗੀਤ ਅਤੇ ਮਨੋਰੰਜਨ ਦੇ ਖੇਤਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ। ਸਦਨ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਉੱਘੀ ਸਿੱਖ ਸ਼ਖ਼ਸੀਅਤ ਪਿ੍ਰੰਸੀਪਲ ਸੁਰਿੰਦਰ ਸਿੰਘ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ
ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

Related posts

ਮੁੱਖ-ਮੰਤਰੀ ਵਲੋਂ ਕਾਰੋਬਾਰੀਆਂ ਨੂੰ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ

admin

ਡੀਜੀਪੀ ਵਲੋਂ ਪੰਜਾਬ ਵਿੱਚ ਸ਼ਾਂਤੀ ਲਈ ਪੁਲਿਸ ਨੂੰ ਹਾਈ-ਅਲਰਟ ‘ਤੇ ਰਹਿਣ ਦੇ ਹੁਕਮ !

admin

ਭਾਈ ਬਲਵੰਤ ਸਿੰਘ ਰਾਜੋਆਣਾ ਕੇਸ: 29 ਸਾਲਾਂ ਤੋਂ ਤਰੀਕ ਤੇ ਤਰੀਕ !

admin