Punjab

ਮੁੱਖ ਮੰਤਰੀ ਦੇ ਭਤੀਜੇ ਹਨੀ ਦੀ ਨਿਆਂਇਕ ਹਿਰਾਸਤ ਵਿੱਚ 11 ਫਰਵਰੀ ਤੱਕ ਵਾਧਾ

ਜਲੰਧਰ – ਰੇਤ ਮਾਈਨਿੰਗ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਫਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਜਲੰਧਰ ਦੀ ਅਦਾਲਤ ਨੇ ਜੇਲ੍ਹ ਭੇਜ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਨੇ ਰਿਮਾਂਡ ਦੀ ਮਿਆਦ ਖਤਮ ਹੋਣ ‘ਤੇ ਸ਼ੁੱਕਰਵਾਰ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਸੀ। ਹਨੀ ਦਾ ਤਿੰਨ ਦਿਨ ਦਾ ਰਿਮਾਂਡ ਸ਼ੁੱਕਰਵਾਰ ਨੂੰ ਖਤਮ ਹੋ ਗਿਆ। ਈਡੀ ਦੇ ਵਕੀਲ ਨੇ ਹਨੀ ਦੇ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਅਤੇ ਹਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਦੱਸ ਦੇਈਏ ਕਿ ਹਨੀ ਨੂੰ ਈਡੀ ਨੇ 4 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਈਡੀ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਈਡੀ ਦੀ ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਅਧਿਕਾਰੀਆਂ ਦੇ ਤਬਾਦਲੇ ਕਰਵਾ ਕੇ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਸੀ। ਇਸ ਤੋਂ ਬਾਅਦ ਈਡੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ ਕਿ ਇਹ ਪੈਸਾ ਅਸਲ ਵਿੱਚ ਕਿਸ ਦਾ ਹੈ। ਜਾਂਚ ਏਜੰਸੀ ਨੇ ਹਨੀ ਨੂੰ 8 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ ਅਤੇ ਉਸ ਦੇ ਰਿਮਾਂਡ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਸੀ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਨੀ ਦੇ ਰਿਮਾਂਡ ਵਿੱਚ 11 ਫਰਵਰੀ ਤੱਕ ਵਾਧਾ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਦੱਸ ਦੇਈਏ ਕਿ 2 ਫਰਵਰੀ ਨੂੰ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਮੋਹਾਲੀ ਸਥਿਤ ਘਰ ‘ਤੇ ਛਾਪਾ ਮਾਰ ਕੇ ਕਰੀਬ 8 ਕਰੋੜ ਰੁਪਏ ਜ਼ਬਤ ਕੀਤੇ ਸਨ। ਹਨੀ ਦੇ ਦੋਸਤ ਸੰਦੀਪ ਤੋਂ ਵੀ 2 ਕਰੋੜ ਰੁਪਏ ਦੀ ਰਕਮ ਮਿਲੀ ਸੀ। ਦੋਵੇਂ ਈਡੀ ਨੂੰ ਇਹ ਦੱਸਣ ਤੋਂ ਅਸਮਰੱਥ ਸਨ ਕਿ ਇੰਨੀ ਵੱਡੀ ਰਕਮ ਦਾ ਸਰੋਤ ਕੀ ਸੀ। ਇਸ ਕਾਰਵਾਈ ਤੋਂ ਬਾਅਦ ਸੀਐਮ ਚਰਨਜੀਤ ਸਿੰਘ ਚੰਨੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰਾ ਪੈਸਾ ਮੁੱਖ ਮੰਤਰੀ ਚੰਨੀ ਦਾ ਹੈ ਅਤੇ ਭ੍ਰਿਸ਼ਟਾਚਾਰ ਰਾਹੀਂ ਕਮਾਇਆ ਗਿਆ ਹੈ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin