Punjab

ਮੁੱਖ ਮੰਤਰੀ ਨੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰ ਕੇ ਇਕ ਹੋਰ ਚੋਣ ਵਾਅਦਾ ਪੂਰਾ ਕੀਤਾ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)
ਚੰਡੀਗੜ – ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜ ਦੇ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮੁਹੱਈਆ ਕਰਨ ਦਾ ਐਲਾਨ ਕੀਤਾ।
ਇੱਥੇ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਮੁਹੱਈਆ ਕਰਨ ਦੀ ਗਰੰਟੀ ਦੀ ਸ਼ੁਰੂਆਤ ਅੱਜ 1 ਜੁਲਾਈ 2022 ਤੋਂ ਹੋ ਰਹੀ ਹੈ। ਉਨਾਂ ਕਿਹਾ ਕਿ ਇਸ ਦਾ ਮਤਲਬ ਲੋਕਾਂ ਨੂੰ ਹੁਣ ਤੋਂ ਬਿਜਲੀ ਮੁਫ਼ਤ ਮਿਲੇਗੀ ਕਿਉਕਿ ਉਨਾਂ ਦੇ ਬਿਜਲੀ ਦੇ ਬਿੱਲ ਹੁਣ ਜ਼ੀਰੋ ਆਉਣਗੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਆਮ ਲੋਕਾਂ ਨੂੰ ਇਕ ਹੋਰ ਵੱਡੀ ਰਾਹਤ ਵਿੱਚ 31 ਦਸੰਬਰ 2021 ਤੋਂ ਪਹਿਲਾਂ ਦੇ ਸਾਰੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਇਹ ਸੂਬੇ ਦੇ ਲੋਕਾਂ ਲਈ ਵੱਡੀ ਰਾਹਤ ਹੈ, ਜਿਨਾਂ ਨੂੰ ਹੁਣ ਤੱਕ ਵੱਡੇ ਬਿਜਲੀ ਭਰਨ ਲਈ ਚੋਖੀ ਰਕਮ ਖਰਚਣੀ ਪੈਂਦੀ ਸੀ। ਉਨਾਂ ਕਿਹਾ ਕਿ ਹੁਣ ਤੋਂ ਸਾਰੇ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਮਿਲੇਗੀ, ਜਿਸ ਨਾਲ ਆਮ ਆਦਮੀ ਦੀਆਂ ਦਿੱਕਤਾਂ ਘਟਣਗੀਆਂ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਤਤਪਰ ਹੈ।
ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਪਰ ਇਹ ਵਾਅਦੇ ਉਨਾਂ ਸਰਕਾਰਾਂ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕਦੇ ਪੂਰੇ ਨਹੀਂ ਕੀਤੇ। ਦੂਜੇ ਪਾਸੇ ਉਨਾਂ ਦੀ ਸਰਕਾਰ ਹਰੇਕ ਲੰਘਦੇ ਦਿਨ ਨਾਲ ਇਕ ਤੋਂ ਬਾਅਦ ਇਕ ਗਰੰਟੀ ਪੂਰੀ ਕਰ ਕੇ ਨਵੀਂ ਮਿਸਾਲ ਕਾਇਮ ਕਰ ਰਹੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਦਿ੍ਰੜ ਸੰਕਲਪ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ

admin