Punjab

ਮੁੱਖ-ਮੰਤਰੀ ਬਹੁਤ ਭਾਵੁਕ ਹੋ ਗਏ ਸ਼ਹੀਦ ਗੱਜਣ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ !

ਨੂਰਪੁਰ ਬੇਦੀ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਸਸਕਾਰ  ਰੂਪਨਗਰ ਜ਼ਿਲ੍ਹੇ ਵਿਚ ਉਨ੍ਹਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ। ਮੁੱਖ ਮੰਤਰੀ ਨੇ ਸ਼ਹੀਦ ਦੀ ਅਰਥੀ ਨੂੰ ਮੋਢਾ ਦਿੱਤਾ ਜਿਨ੍ਹਾਂ ਨਾਲ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ, ਸਲਾਮੀ ਦਿੱਤੀ ਅਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਉਨ੍ਹਾਂ ਨੇ ਸ਼ਹੀਦ ਦੇ ਪਿਤਾ ਅਤੇ ਭਤੀਜੇ ਨਾਲ ਸੂਰਬੀਰ ਸੈਨਿਕ ਦੀ ਚਿਖਾ ਨੂੰ ਅਗਨੀ ਵੀ ਦਿਖਾਈ। ਸ਼ਹੀਦ ਗੱਜਣ ਸਿੰਘ ਨੇ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲਾਸਾਨੀ ਕੁਰਬਾਨੀ ਦੇ ਦਿੱਤੀ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਲਾਮਿਸਾਲ ਕੁਰਬਾਨੀ ਬਾਕੀ ਸੈਨਿਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦ ਗੱਜਣ ਸਿੰਘ ਦੀ ਦੇਹ ਤਿਰੰਗੇ ਚ ਲਪੇਟੀ ਹੋਈ ਸੀ ਅਤੇ ਫੌਜ ਵੱਲੋਂ ਬੜੇ ਹੀ ਅਦਬ ਤੇ ਸਤਿਕਾਰ ਤਰੀਕੇ ਦੇ ਨਾਲ ਬੈਂਡ ਵਾਜੇ ਦੇ ਨਾਲ ਉਸ ਦੀ ਦੇਹ ਨੂੰ ਉਸ ਦੇ ਘਰ ਲਿਆਂਦਾ ਗਿਆ।ਸ਼ਹੀਦ ਦੇ ਪਿਤਾ ਚਰਨ ਸਿੰਘ ਨੇ ਰੌਂਦੇ ਹੋਏ ਕਿਹਾ ਕਿ ਕਿਸਾਨੀ ਝੰਡਾ ਫੜ ਕੇ ਬਰਾਤ ਚੜਿਆ ਸੀ ਗੱਜਣ ਸਿੰਘ ਹੁਣ ਤਿੰਰਗੇ ‘ਚ ਲਿਪਟ ਕੇ ਘਰ ਆਇਆ ਹੈ । ਸ਼ਹੀਦ ਦਾ ਸਸਕਾਰ ਪਿੰਡ ਦੇ ਇੱਕ ਵੱਡੇ ਗਰਾਊਡ ‘ਚ ਕੀਤਾ ਗਿਆ ।

Related posts

ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਸ਼ਰਧਾਲੂਆਂ ਉਪਰ ਹਮਲਾ: 5 ਜਣੇ ਜ਼ਖਮੀਂ !

admin

ਹੋਲਾ ਮਹੱਲਾ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ: ਮੁੱਖ-ਮੰਤਰੀ ਭਗਵੰਤ ਸਿੰਘ ਮਾਨ

admin

ਵਿਜੈ ਗਰਗ ਦੀ ਕਿਤਾਬ, “ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ”, ਪ੍ਰਿੰਸੀਪਲ ਸੰਧਿਆ ਬਠਲਾ ਦੁਆਰਾ ਲੋਕ ਅਰਪਣ !

admin